ਪੁਲਿਸ ਨੇ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਤੋਂ ਕੀਤੀ ਪੁੱਛਗਿੱਛ

Amritpal

ਜਿਸ ਬਾਈਕ ‘ਤੇ ਅੰਮ੍ਰਿਤਪਾਲ ਭੱਜਿਆ ਸੀ ਉਹ ਜਲੰਧਰ ਤੋਂ ਮਿਲੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੰਮ੍ਰਿਤਪਾਲ (Amritpal) ਨੂੰ ਲੈ ਕੇ ਇੱਕ ਹੋਰ ਅਹਿਮ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ ਦੀ ਬਾਈਕ ਬਰਾਮਦ ਕਰ ਲਈ ਹੈ ਜਿਸ ਬਾਈਕ ਰਾਹੀਂ ਉਹ ਭੱਜਿਆ ਸੀ। ਦੂਜੇ ਪਾਸੇ ਪੁਲਿਸ ਨੇ ਅੰਮ੍ਰਿਤਪਾਲ ਦੇ ਪਿੰਡ ਜਾ ਕੇ ਉਸ ਦੀ ਮਾਂ ਬਲਵਿੰਦਰ ਕੌਰ ਤੋਂ ਕਰੀਬ ਇੱਕ ਘੰਟਾ ਪੁੱਛਗਿੱਛ ਕੀਤੀ। ਜ਼ਿਕਰਯੋਗ ਹੈ ਕਿ ਭਾਵੇਂ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal) ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਪਰ ਪੁਲਿਸ ਦੀ ਲਗਾਤਾਰ ਕਾਰਵਾਈ ਨੂੰ ਦੇਖਦੇ ਹੋਏ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਆਪੋ-ਆਪਣੇ ਖੇਤਰਾਂ ਵਿੱਚ ਜਾਣ ਦੇ ਨਿਰਦੇਸ਼ ਦਿੱਤੇ ਹਨ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਫਲੈਗ ਮਾਰਚ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਅੰਮ੍ਰਿਤਪਾਲ (Amritpal) ਦੀ ਆਖਰੀ ਲੋਕੇਸ਼ਨ ਫ਼ਿਰੋਜ਼ਪੁਰ-ਮੋਗਾ ਰੋਡ ਦੀ

ਅੰਮ੍ਰਿਤਪਾਲ ਸਿੰਘ ਦਾ ਆਖਰੀ ਲੋਕੇਸ਼ਨ ਫਿਰੋਜ਼ਪੁਰ-ਮੋਗਾ ਰੋਡ ਵੱਲ ਹੈ। ਉਸ ਨੂੰ ਆਖਰੀ ਵਾਰ ਉੱਥੇ ਸੀਸੀਟੀਵੀ ਵਿੱਚ ਦੇਖਿਆ ਗਿਆ ਸੀ। ਪੁਲਿਸ ਅਜੇ ਇਸ ਸਬੰਧੀ ਹੋਰ ਜਾਂਚ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਸੀ.ਟੀ.ਵੀ. ਫੁਟੇਜ ਵਿੱਚ ਉਸ ਨੇ ਫਿਰੋਜ਼ਪੁਰ ਵੱਲ ਰੁਖ ਕੀਤਾ ਹੈ। ਨੰਗਲ ਅੰਬੀਆ ਪਿੰਡ ਤੋਂ ਇਹ ਸੜਕ ਫਿਰੋਜ਼ਪੁਰ ਅਤੇ ਮੋਗਾ ਦੋਵਾਂ ਰੂਟਾਂ ਨੂੰ ਮਿਲਾਉਂਦੀ ਹੈ। ਅੰਮ੍ਰਿਤਪਾਲ ਬਠਿੰਡਾ ਜਾਂ ਰਾਜਸਥਾਨ ਨੂੰ ਜਾ ਸਕਦਾ ਹੈ।

ਹੁਣ ਤੱਕ 154 ਵਿਅਕਤੀ ਹਿਰਾਸਤ ’ਚ ਲਏ

ਇਸ ਪੂਰੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਇਲਾਵਾ ਉਸ ਨੂੰ ਭੱਜਣ ਵਿੱਚ ਮੱਦਦ ਕਰਨ ਵਾਲੇ ਕੁੱਲ 154 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਇਸ ਪੂਰੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਣ ਦੇ ਮੂਡ ਵਿੱਚ ਨਹੀਂ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਤੋਂ ਇਲਾਵਾ ਹੁਣ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਬਾਰੇ ਵੀ ਜਾਣਕਾਰੀ ਹਾਸਲ ਕਰਨੀ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਨੂੰ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਭੇਜਣ ਦੀ ਯੋਜਨਾ ਹੈ, ਜਿਸ ਲਈ 13 ਜੇਲ੍ਹਾਂ ਦੀ ਸ਼ਨਾਖਤ ਕੀਤੀ ਗਈ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ

ਉਹ ਨੌਜਵਾਨਾਂ ਨੂੰ ਅੰਮ੍ਰਿਤ ਪਾਨ ਕਰਵਾ ਕੇ ਧਰਮ ਨਾਲ ਜੋੜਨ ਦਾ ਕੰਮ ਕਰ ਰਿਹਾ ਹੈ। ਇਸੇ ਦੌਰਾਨ ਬਠਿੰਡਾ ਦੇ ਵਸਨੀਕ ਅਤੇ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਹੋਣ ਦਾ ਦਾਅਵਾ ਕਰਦੇ ਇਮਰਾਨ ਸਿੰਘ ਨੇ ਐਤਵਾਰ ਨੂੰ ਇੱਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਪੁਲਿਸ ਨੇ ਅੰਮ੍ਰਿਤਪਾਲ ਨੂੰ 18 ਮਾਰਚ ਨੂੰ ਹੀ ਗਿ੍ਰਫਤਾਰ ਕਰ ਲਿਆ ਸੀ। ਇੱਕ ਅਣਦੱਸੇ ਟਿਕਾਣੇ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਅੰਮ੍ਰਿਤਪਾਲ ਦੀ ਜਾਨ ਨੂੰ ਖਤਰਾ ਹੈ ਅਤੇ ਉਸ ਨੂੰ ਸੁਰੱਖਿਅਤ ਛੱਡਣ ਦੇ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ। ਇਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸੂਬਾ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਭਗੌੜਾ ਅੰਮ੍ਰਿਤਪਾਲ ਸਿੰਘ ਕੱਪੜੇ ਬਦਲ ਕੇ ਫਰਾਰ ਹੋਇਆ : ਆਈ.ਜੀ ਸੁਖਚੈਨ ਸਿੰਘ ਗਿੱਲ

ਭਗੌੜਾ ਅੰਮ੍ਰਿਤਪਾਲ ਸਿੰਘ (Amritpal ) ਕੱਪੜੇ ਬਦਲ ਕੇ ਫਰਾਰ ਹੋ ਗਿਆ ਹੈ। ਇਸ ਗੱਲ ਦਾ ਖੁਲਾਸਾ ਆਈ.ਜੀ ਸੁਖਚੈਨ ਸਿੰਘ ਗਿੱਲ ਨੇ ਕੀਤਾ ਹੈ। ਪੁਲਿਸ ਤੋਂ ਬਚਣ ਲਈ ਉਹ ਕਈ ਵਾਰ ਆਪਣੇ ਕੱਪੜੇ ਬਦਲ ਚੁੱਕਾ ਹੈ ਅਤੇ ਕਈ ਗੱਡੀਆਂ ਵੀ ਬਦਲ ਚੁੱਕਾ ਹੈ। ਇਸ ਸਬੰਧੀ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ।

ਪੁਲਿਸ ਨੇ ਇਹ ਵੀ ਕਿਹਾ ਕਿ ਉਹ ਮੋਟਰਸਾਈਕਲ ’ਤੇ ਭੱਜ ਗਿਆ ਸੀ। ਪੰਜਾਬ ਪੁਲਿਸ ਨੇ ਦੱਸਿਆ ਕਿ ਪੰਜਾਬ ਦੇ ਵਾਰਿਸ ਅੰਮਿ੍ਰਤਪਾਲ ਸਿੰਘ ਨੂੰ ਗਿ੍ਰਫਤਾਰ ਕਰਨ ਲਈ ਸ਼ਨਿੱਚਰਵਾਰ ਤੋਂ ਸੁਰੂ ਕੀਤੇ ਗਏ ਆਪ੍ਰੇਸ਼ਨ ਦੇ ਤਹਿਤ ਸਾਮ ਤੱਕ 154 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅੰਮਿ੍ਰਤਪਾਲ ਸਿੰਘ ਦੀ ਭਾਲ ਜਾਰੀ ਹੈ।

ਹੁਣ ਤੱਕ ਛੇ ਕੇਸ ਦਰਜ

ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਅੱਜ ਪਹਿਲੇ ਦਿਨ 78, ਦੂਜੇ ਦਿਨ 34 ਅਤੇ ਤੀਜੇ ਦਿਨ 2 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਮੈਂਬਰਾਂ ਖਿਲਾਫ਼ ਫਰਵਰੀ ਤੋਂ ਹੁਣ ਤੱਕ ਛੇ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼, ਪੁਲਿਸ ਦੇ ਕੰਮ ਵਿੱਚ ਵਿਘਨ ਪਾਉਣ, ਪੁਲਿਸ ਮੁਲਾਜ਼ਮਾਂ ਨੂੰ ਜਖਮੀ ਕਰਨ, ਅਸਲਾ ਐਕਟ ਦੀ ਉਲੰਘਣਾ ਅਤੇ ਕਤਲ ਦੇ ਦੋਸ਼ ਸ਼ਾਮਲ ਹਨ।

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬਹਾਲ

ਪੰਜਾਬ ਸਰਕਾਰ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿਰੁੱਧ ਪੁਲਿਸ ਵੱਲੋਂ ਕੀਤੀ ਕਾਰਵਾਈ ਕਾਰਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸਾਵਧਾਨੀ ਵਜੋਂ ਸੂਬੇ ਦੇ ਕੁਝ ਇਲਾਕਿਆਂ ਵਿੱਚ ਮੋਬਾਈਲ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ’ਤੇ ਪਾਬੰਦੀ ਵੀਰਵਾਰ ਦੁਪਹਿਰ ਤੱਕ ਵਧਾ ਦਿੱਤੀ ਹੈ। ਮੰਗਲਵਾਰ ਦੁਪਹਿਰ ਤੋਂ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ।

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਮੰਗਲਵਾਰ ਨੂੰ ਇੱਕ ਹੁਕਮ ਵਿੱਚ ਕਿਹਾ ਕਿ ਪੰਜਾਬ ਦੇ ਤਰਨਤਾਰਨ, ਫਿਰੋਜਪੁਰ, ਮੋਗਾ, ਸੰਗਰੂਰ, ਅਜਨਾਲਾ ਸਬ-ਡਵੀਜਨ, ਮੋਹਾਲੀ ਵਾਈਪੀਐਸ ਚੌਕ ਅਤੇ ਏਅਰਪੋਰਟ ਰੋਡ ਵਿੱਚ 23 ਮਾਰਚ ਤੱਕ ਇੰਟਰਨੈੱਟ ਬੰਦ ਰਹੇਗਾ। ਮੰਗਲਵਾਰ ਦੁਪਹਿਰ ਤੋਂ ਸੂਬੇ ਦੇ ਬਾਕੀ ਹਿੱਸਿਆਂ ਤੋਂ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ