ਲੁਧਿਆਣਾ ‘ਚ ਤੀਹਰਾ ਕਤਲ ਕਾਂਡ 12 ਘੰਟਿਆਂ ‘ਚ ਹੱਲ, ਜਾਣੋ ਕੌਣ ਸਨ ਕਾਤਲ?

Triple Murder

12 ਵਜ਼ੇ ਪ੍ਰੈਸ ਕਾਨਫਰੰਸ ‘ਚ ਕਮਿਸ਼ਨਰ ਸਿੱਧੂ ਕਰਨਗੇ ਖੁਲਾਸੇ | Triple Murder

ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੰਘਣੀ ਆਬਾਦੀ ਵਾਲੇ ਸਲੇਮ ਟਾਬਰੀ ਚ ਹੋਏ ਤੀਹਰੇ ਕਤਲ ਕਾਂਡ (Triple Murder) ਦੀ ਗੁੱਥੀ ਨੂੰ ਸੁਲਝਾ ਲਿਆ ਹੈ. ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਗਈ ਹੈ। ਮਾਮਲੇ ਸਬੰਧੀ ਅਹਿਮ ਖੁਲਾਸੇ ਕਮਿਸ਼ਨਰ ਪੁਲਿਸ ਮਨਦੀਪ ਸਿੰਘ ਸਿੱਧੂ ਵੱਲੋਂ ਦੁਪਹਿਰ 12 ਵਜ਼ੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਜਾਣਗੇ. ਜਿਕਰਯੋਗ ਹੈ ਕਿ ਮਰਨ ਵਾਲਿਆਂ ਵਿੱਚ ਬਜ਼ੁਰਗ ਚਮਨ ਲਾਲ, ਸੁਰਿੰਦਰ ਕੌਰ ਅਤੇ ਬਚਨ ਕੌਰ ਸ਼ਾਮਲ ਹਨ।

Triple Murder

ਜਿਨਾਂ ਦੇ ਬੱਚੇ ਵਿਦੇਸ਼ ਰਹਿੰਦੇ ਸਨ. ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਸਪੱਸ਼ਟ ਕੀਤਾ ਹੈ ਕਿ ਪੁਲੀਸ ਨੇ ਹੱਤਿਆ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਨਾਂ ਨੇ ਬਜ਼ੁਰਗਾਂ ਦੀ ਹੱਤਿਆ ਕਰਨ ਤੋਂ ਬਾਅਦ ਸਬੂਤਾਂ ਨੂੰ ਨਸ਼ਟ ਕਰਨ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਕਾਤਲਾਂ ਨੇ ਤਿੰਨੋਂ ਕਤਲਾਂ ਨੂੰ ਹਾਦਸੇ ਵਜੋਂ ਦਿਖਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਪੁਲਿਸ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਹੱਤਿਆ ਦੇ ਮਾਮਲੇ ਸਬੰਧੀ ਖੁਲਾਸੇ ਕੀਤੇ ਜਾਣਗੇ।

ਇਹ ਵੀ ਪੜ੍ਹੋ : ਕੱਦੂ ਕਰ ਰਿਹਾ ਸੀ ਕਿਸਾਨ ਤਾਂ ਅਚਾਨਕ ਪਹੁੰਚ ਗਏ ਰਾਹੁਲ ਗਾਂਧੀ, ਦੇਖੋ ਤਸਵੀਰਾਂ

ਦੱਸ ਦੇਈਏ ਕਿ ਸ਼ੁੱਕਰਵਾਰ ਸਵੇਰੇ ਜਦੋਂ ਦੁੱਧ ਦੇਣ ਆਏ ਵਿਅਕਤੀ ਨੇ ਦਰਵਾਜ਼ਾ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਜਿਊਂ ਹੀ ਇਲਾਕੇ ਦੇ ਲੋਕਾਂ ਦੀ ਮਦਦ ਨਾਲ ਦਰਵਾਜ਼ਾ ਤੋੜਿਆ ਗਿਆ ਤਾਂ ਬੈੱਡ ‘ਤੇ 2 ਔਰਤਾਂ ਦੀਆਂ ਲਾਸ਼ਾਂ ਪਈਆਂ ਸਨ ਅਤੇ ਜਦਕਿ ਵਿਅਕਤੀ ਦੀ ਲਾਸ਼ ਬੈਡ ਦੇ ਨਾਲ ਹੀ ਜ਼ਮੀਨ ‘ਤੇ ਖੂਨ ਨਾਲ ਲੱਥ ਪੱਥ ਪਈ ਸੀ।