ਮੂਸੇਵਾਲਾ ਹੱਤਿਆਕਾਂਡ ’ਚ ਸ਼ਾਮਲ 3 ਗੈਂਗਸਟਰਾਂ ਨੂੰ ਪੁਲਿਸ ਨੇ ਘੇਰਿਆ, 1 ਢੇਰ, ਮੁਕਾਬਲਾ ਜਾਰੀ

1 ਢੇਰ, ਮੁਕਾਬਲਾ ਜਾਰੀ

ਅੰਮ੍ਰਿਤਸਰ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਨਾਲ ਪੰਜਾਬ ਪੁਲਿਸ ਦਾ ਮੁਕਾਬਲਾ ਹੋ ਰਿਹਾ ਹੈ। ਅੰਮ੍ਰਿਤਸਰ ’ਚ ਅਟਾਰੀ ਸਰਹੱਦ ਨੇੜੇ ਪਿੰਡ ਭਕਨਾ ’ਚ ਚੱਲ ਰਹੇ ਮੁਕਾਬਲੇ ’ਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਸੂਬੇ ਭਰ ਤੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਬੁਲਾ ਕੇ ਦੋਵਾਂ ਸ਼ਾਰਪ ਸ਼ੂਟਰਾਂ ਨੂੰ ਘੇਰ ਲਿਆ ਗਿਆ ਹੈ। ਇਹ ਇਲਾਕਾ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 10 ਕਿਲੋਮੀਟਰ ਦੂਰ ਹੈ। ਸ਼ਾਰਪ ਸ਼ੂਟਰ ਇੱਕ ਕਮਰੇ ਵਿੱਚ ਲੁਕੇ ਹੋਏ ਹਨ ਅਤੇ ਪੁਲਿਸ ’ਤੇ ਫਾਇਰਿੰਗ ਕਰ ਰਹੇ ਹਨ।

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਸਪੈਸ਼ਲ ਆਪ੍ਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਅਤੇ ਅੰਮ੍ਰਿਤਸਰ ਪੁਲਿਸ ਦੀਆਂ ਟੀਮਾਂ ਨੇ ਇਨ੍ਹਾਂ ਨੂੰ ਘੇਰ ਲਿਆ ਹੈ। ਪਹਿਲਾਂ ਸ਼ਾਰਪ ਸ਼ੂਟਰਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਸੂਤਰਾਂ ਅਨੁਸਾਰ ਮੂਸੇਵਾਲਾ ਦੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਦੋਵਾਂ ਕੋਲ ਹੈ। ਉਨ੍ਹਾਂ ਵੱਲੋਂ ਪੁਲਿਸ ’ਤੇ ਗੋਲੀਬਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here