ਲੁਧਿਆਣਾ (ਜਸਵੀਰ ਸਿੰਘ ਗਹਿਲ)। ਵੋਟਾਂ ਦੀ ਗਿਣਤੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਨੇ ਉਮੀਦਵਾਰਾਂ ਦੀਆਂ ਧੜਕਣਾ ਤੇਜ਼ ਕਰ ਰੱਖੀਆਂ ਹਨ। ਜਿਉਂ ਜਿਉਂ ਦਿਨ ਦਾ ਤਾਪਮਾਨ ਘਟ ਰਿਹਾ ਹੈ ਤਿਉਂ ਤਿਉਂ ਸਿਆਸੀ ਪਾਰਾ ਚੜਨ ਲੱਗਾ ਹੈ। ਲੋਕ ਸਭਾ ਹਲਕਾ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਗਿਣਤੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਅੱਗੇ ਚੱਲ ਰਹੇ ਹਨ. ਜਿਸ ਨਾਲ ਕਾਂਗਰਸੀ ਆਗੂਆਂ ਵਰਕਰਾਂ ਦਾ ਉਤਸਾਹ ਵਧ ਰਿਹਾ ਹੈ ਤੇ ਅਮਰਿੰਦਰ ਸਿੰਘ ਰਾਜਾ ਬੜਿੰਗ ਦੇ ਮੁੱਖ ਦਫਤਰ ਵਿੱਚ ਜਸ਼ਨ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। (Ludhiana News)
Also Read : ਫਾਜਿਲਕਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੌਰਾਨ ਕੀਤੇ ਗਏ ਸੁਰੱਖਿਆ ਦੇ ਪੁਖਤਾ ਇੰਤਜਾਮ
ਦੁਪਹਿਰ 12:20 ਵਜੇ ਤੱਕ ਦੀ ਗਿਣਤੀ ਦੀ ਗੱਲ ਕੀਤੀ ਜਾਵੇ ਤਾਂ ਅਮਰਿੰਦਰ ਸਿੰਘ ਰਾਜਾ ਵੜਿੰਗ 26026 ਦੀ ਲੀਡ ਨਾਲ ਅੱਗੇ ਚੱਲ ਰਹੇ ਹਨ। ਰੁਝਾਨ ਨੂੰ ਦੇਖਦਿਆਂ ਕਾਂਗਰਸ ਪਾਰਟੀ ਦੇ ਆਗੂਆਂ ਵਰਕਰਾਂ ਦਾ ਮੁੱਖ ਚੋਣ ਦਫਤਰ ਵਿੱਚ ਪਹੁੰਚਣਾ ਸ਼ੁਰੂ ਹੋ ਗਿਆ ਹੈ। ਇਹ ਵੀ ਦੱਸ ਦਈਏ ਕਿ ਰਾਜਾ ਵੜਿੰਗ ਦੀ ਜਿੱਤ ਵੱਲ ਵਧ ਰਹੇ ਨਤੀਜਿਆਂ ਨੂੰ ਦੇਖਦੇ ਹੋਏ ਜਿੱਤ ਦੇ ਜਸ਼ਨ ਦੀਆਂ ਤਿਆਰੀਆਂ ਵੀ ਆਰੰਭ ਹੋ ਗਈਆਂ ਹਨ।
- ਅਮਰਿੰਦਰ ਸਿੰਘ ਰਾਜਾ ਵੜਿੰਗ (ਕਾਂਗਰਸ) = 168987
- ਅਸ਼ੋਕ ਪਰਾਸ਼ਰ ਪੱਪੀ (ਆਪ)= 124926
- ਰਣਜੀਤ ਸਿੰਘ ਢਿੱਲੋਂ (ਸ਼੍ਰੋਮਣੀ ਅਕਾਲੀ ਦਲ)= 48071
- ਰਵਨੀਤ ਸਿੰਘ ਬਿੱਟੂ (ਬੀਜੇਪੀ)= 143835
- ਅਮਰਿੰਦਰ ਸਿੰਘ ਰਾਜਾ ਵੜਿੰਗ 26026 ਨਾਲ ਅੱਗੇ