102 ਲੋੜਵੰਦ ਪਰਿਵਾਰਾਂ ਨੂੰ ਵੰਡੇ ਗਰਮ ਕੰਬਲ
ਸ਼ੇਰਪੁਰ (ਰਵੀ ਗੁਰਮਾ)। ਅੱਜ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਜਨਮ ਦਿਨ ਸੱਤ ਬਲਾਕਾਂ ਦੀ ਸਾਧ-ਸੰਗਤ ਵੱਲੋਂ ਬੜੀ ਹੀ ਧੂਮਧਾਮ ਨਾਲ ਬਲਾਕ ਸ਼ੇਰਪੁਰ ਦੇ ਨਾਮ ਚਰਚਾ ਘਰ ਵਿੱਚ ਮਨਾਇਆ ਗਿਆ। ਇਸ ਮੌਕੇ ਸਾਧ-ਸੰਗਤ ਦੇ ਠਾਠਾਂ ਮਾਰਦੇ ਇਕੱਠ ਵਿਚ ਹਰ ਕੋਈ ਬੱਚਾ, ਨੌਜਵਾਨ, ਬਜ਼ੁਰਗ, ਮਾਤਾਵਾਂ ਖੁਸ਼ੀ ਵਿਚ ਝੂਮ ਰਹੇ ਸਨ। ਸਾਧ-ਸੰਗਤ ਵੱਲੋਂ ਨਾਮ ਚਰਚਾ ਘਰ ਨੂੰ ਬੜੇ ਹੀ ਖੂਬਸੂਰਤ ਤਰੀਕੇ ਨਾਲ ਸਜਾਇਆ ਹੋਇਆ ਸੀ। ਇਸ ਮੌਕੇ ਕਵੀ ਰਾਜ ਵੀਰਾਂ ਵੱਲੋਂ ਖੁਸ਼ੀ ਪਰਥਾਏ ਸ਼ਬਦ ਗਾਇਨ ਕੀਤੇ ਗਏ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨ ਸਾਧ-ਸੰਗਤ ਨੂੰ ਸੁਣਾਏ ਗਏ।
ਇਸ ਮੌਕੇ ਡੇਰਾ ਸੱਚਾ ਸੌਦਾ ਦੁਆਰਾ ਚਲਾਏ ਗਏ ਮਾਨਵਤਾ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ 102 ਵੇਂ ਜਨਮ ਦਿਨ ਨੂੰ ਮੁੱਖ ਰੱਖਦਿਆਂ 102 ਲੋੜਵੰਦ ਪਰਿਵਾਰਾਂ ਨੂੰ ਗਰਮ ਕੰਬਲ ਵੰਡੇ ਗਏ। ਬਲਾਕ ਸ਼ੇਰਪੁਰ ਦੀਆਂ ਭੈਣਾਂ ਵੱਲੋਂ ਇਸ ਮੌਕੇ ਜਾਗੋ ਕੱਢ ਕੇ ਖੁਸ਼ੀ ਮਨਾਈ ਗਈ। ਇਸ ਮੌਕੇ 45 ਮੈਂਬਰ ਦੁਨੀ ਚੰਦ ਇੰਸਾਂ, ਅਜਵਿੰਦਰ ਇੰਸਾਂ ,25 ਮੈਂਬਰ ਮਾਸਟਰ ਉਜਾਗਰ ਸਿੰਘ ,ਜਗਦੇਵ ਕੁਮਾਰ ਹੇਡੀਕੇ ,ਬਲਾਕ ਭੰਗੀਦਾਸ ਸੁਖਵਿੰਦਰ ਇੰਸਾਂ ,ਸਮੂਹ ਬਲਾਕਾਂ ਦੇ 15 ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਧ ਸੰਗਤ ਹਾਜ਼ਰ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.