ਕੋਰੀਆਈ ਦੇਸ਼ਾਂ ਦਰਮਿਆਨ ਜੁਲਾਈ ‘ਚ ਗੱਲਬਾਤ ਦੀ ਸੰਭਾਵਨਾ

Chances, Of, Dialogue, Between, Korean, Countries, In, July

ਵਾਸ਼ਿੰਗਟਨ (ਏਜੰਸੀ)। ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਦਰਮਿਆਨ ਅਗਲੀ ਜੁਲਾਈ ‘ਚ ਉੱਚ ਪੱਧਰੀ ਬੈਠਕ ਹੋਣ ਦੀ ਸੰਭਾਵਨਾ ਹੈ । ਦੱਖਣੀ ਕੋਰੀਆ ਸਰਕਾਰ ਦੇ ਬੁਲਾਰੇ ਯੂਨ ਯੋਂਗ ਚਾਨ ਨੇ ਵਾਸ਼ਿੰਗਟਨ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੋਏ-ਇਨ ਦਰਮਿਆਨ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਮਰੀਕਾ-ਦੱਖਣੀ ਕੋਰੀਆ ਦਾ ਸਾਂਝਾ ਫੌਜ ਅਭਿਆਸ 25 ਜੁਲਾਈ ਨੂੰ ਮੁਕੰਮਲ ਹੋ ਜਾਵੇਗਾ, ਜਿਸ ਤੋਂ ਬਾਅਦ ਦੋਵੇਂ ਕੋਰੀਆਈ ਦੇਸ਼ਾਂ ਦਰਮਿਆਨ ਗੱਲਬਾਤ ਹੋ ਸਕਦੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫਤੇ ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਸਾਂਝਾ ਫੌਜ ਅਭਿਆਸ ਦੇ ਵਿਰੋਧ ‘ਚ ਦੱਖਣੀ ਕੋਰੀਆਈ ਅਧਿਕਾਰੀਆਂ ਨਾਲ ਪਹਿਲਾਂ ਤੋਂ ਤੈਅ ਬੈਠਕ ਨੂੰ ਰੱਦ ਕਰ ਦਿੱਤਾ ਸੀ। (Korean Countries)

ਉੱਤਰੀ ਕੋਰੀਆ ਨੇ ਮਨਜ਼ੂਰ ਕੀਤੀ ਦੱਖਣੀ ਕੋਰੀਆ ਦੇ ਪੱਤਰਕਾਰਾਂ ਦੀ ਸੂਚੀ | Korean Countries

ਦੱਖਣੀ ਕੋਰੀਆ ਨੇ ਕਿਹਾ ਹੈ ਕਿ ਉਸ ਨੇ ਉੱਤਰੀ ਕੋਰੀਆ ਨੂੰ ਪੁੰਗਯੇਰੀ ‘ਚ ਸਥਿਤ ਉਸ ਦੇ ਪਰਮਾਣੂ ਪ੍ਰੀਖਣ ਕੇਂਦਰ ‘ਤੇ ਜਾਣ ਵਾਲੇ ਪੱਤਰਕਾਰਾਂ ਦੀ ਇੱਕ ਸੂਚੀ ਸੌਂਪੀ ਹੈ ਜਿਸ ਨੂੰ ਉਸ ਨੇ ਸਵੀਕਾਰ ਕਰ ਲਿਆ ਹੈ । ਇਸ ਗੱਲ ਦੀ ਜਾਣਕਾਰੀ ਦੱਖਣੀ ਕੋਰੀਆ ਦੇ ਏਕੀਕਰਨ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਇੱਥੇ ਦਿੱਤੀ ਅਧਿਕਾਰੀ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਇਹ ਪੱਤਰਕਾਰ ਉੱਤਰੀ ਕੋਰੀਆ ਕਦੋਂ ਰਵਾਨਾ ਹੋਣਗੇ । ਜ਼ਿਕਰਯੋਗ ਹੈ ਕਿ ਦੱਖਣੀ ਕੋਰੀਆ ਨੂੰ ਛੱਡ ਕੇ ਕਈ ਦੇਸ਼ਾਂ ਦੇ ਵੱਖ-ਵੱਖ ਮੀਡੀਆ ਸੰਸਥਾਨਾਂ ਦੇ ਪੱਤਰਕਾਰ ਪਹਿਲਾਂ ਹੀ ਉੱਤਰੀ ਕੋਰੀਆ ਦੇ ਬੰਦਰਗਾਹ ਸ਼ਹਿਰ ਵਾਨਸਨ ਪਹੁੰਚ ਚੁੱਕੇ ਹਨ ਅਤੇ ਉਹ ਪਰਮਾਣੂ ਪ੍ਰੀਖਣ ਕੇਂਦਰ ਰਵਾਨਾ ਹੋਣ ਲਈ ਉੱਤਰੀ ਕੋਰੀਆ ਦੇ ਅਧਿਕਾਰੀਆਂ ਤੋਂ ਆਦੇਸ਼ ਮਿਲਣ ਦੀ ਉਡੀਕ ਕਰ ਰਹੇ ਹਨ। (Korean Countries)