ਰਾਸ਼ਟਰਪਤੀ ਨੇ ਦਿੱਲੀ ਵਿੱਚ ਉਪ ਰਾਜਪਾਲ ਦੀ ਸ਼ਕਤੀ ਵਧਾਉਣ ਦੇ ਬਿੱਲ ਨੂੰ ਦਿੱਤੀ ਮਨਜ਼ੂਰੀ

ਰਾਸ਼ਟਰਪਤੀ ਨੇ ਦਿੱਲੀ ਵਿੱਚ ਉਪ ਰਾਜਪਾਲ ਦੀ ਸ਼ਕਤੀ ਵਧਾਉਣ ਦੇ ਬਿੱਲ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਐਤਵਾਰ ਨੂੰ ਦਿੱਲੀ ਦੇ ਰਾਸ਼ਟਰੀ ਰਾਜਧਾਨੀ ਪ੍ਰਦੇਸ਼ ਐਨਸੀਟੀ (ਸੋਧ) ਐਕਟ 2021 ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਦਿੱਲੀ ਦੇ ਉਪ ਰਾਜਪਾਲ ਦੀ ਸ਼ਕਤੀ ਵੱਧਦੀ ਹੈ।ਸੰਸਦ ਦੇ ਦੋਵੇਂ ਸਦਨਾਂ ਨੇ ਇਹ ਬਿੱਲ ਪਾਸ ਕਰ ਦਿੱਤਾ ਹੈ। ਲੋਕ ਸਭਾ ਵਿਚ ਇਹ ਬਿੱਲ 22 ਮਾਰਚ ਨੂੰ ਪਾਸ ਕੀਤਾ ਗਿਆ ਸੀ ਜਦੋਂਕਿ ਰਾਜ ਸਭਾ ਵਿਚ ਇਹ 24 ਮਾਰਚ ਨੂੰ ਪਾਸ ਕੀਤਾ ਗਿਆ ਸੀ।ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਰਾਸ਼ਟਰੀ ਰਾਜਧਾਨੀ ਪ੍ਰਦੇਸ਼ ਦੇ ਦਿੱਲੀ ਸਰਕਾਰ (ਸੋਧ) ਬਿੱਲ 2021 ਦੇ ਰਾਸ਼ਟਰਪਤੀ ਦੀ ਮਨਜ਼ੂਰੀ ਦਾ ਐਲਾਨ ਕੀਤਾ।ਰਾਸ਼ਟਰਪਤੀ ਨੇ ਅੱਜ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਦਿੱਲੀ ਦੀ ਸਰਕਾਰ ਦਾ ਅਰਥ ਲੈਫਟੀਨੈਂਟ ਗਵਰਨਰ ਹੈ।ਹੁਣ ਦਿੱਲੀ ਸਰਕਾਰ ਨੂੰ ਕੋਈ ਵੀ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਉਪ ਰਾਜਪਾਲ ਦੀ ਰਾਏ ਲੈਣੀ ਪਏਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.