ਨਵੀਂ ਦਿੱਲੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੀ. ਐੱਮ. ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਹ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਦਿਨ ਹੈ। ਇਸ ਤੋਂ ਸਾਨੂੰ ਸਿੱਖਿਆ ਮਿਲਦੀ ਹੈ ਕਿ ਸਾਨੂੰ ਈਮਾਨਦਾਰੀ ਤੇ ਸੱਚਾਈ ਨਾਲ ਜ਼ਿੰਦਗੀ ਬਤੀਤ ਕਰਨੀ ਚਾਹੀਦੀ ਹੈ। ਰਾਸ਼ਟਰਪਤੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਇਹ ਦਿਨ ਸਾਰੇ ਦੇਸ਼ ਵਾਸੀਆਂ ਲਈ ਖੁਸ਼ੀਆਂ ਤੇ ਖੁਸ਼ਹਾਲੀ ਲੈ ਕੇ ਆਵੇਗਾ। ਪੀ. ਐੱਮ. ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ। ਜ਼ਿਕਰਯੋਗ ਹੈ ਕਿ ਅੱਜ ਦੇਸ਼ ਭਰ ‘ਚ ਦੁਸਹਿਰਾ ਮਨਾਇਆ ਜਾ ਰਿਹਾ ਹੈ ਤੇ ਸ਼ਾਮ ਨੂੰ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਸਾੜੇ ਜਾਣੇ ਹਨ। ਬਦੀ ‘ਤੇ ਨੇਕੀ ਦੀ ਜਿੱਤ ਸਾਨੂੰ ਇਹ ਹੀ ਸਿੱਖਿਆ ਦਿੰਦੀ ਹੈ ਕਿ ਧਰਮ, ਸੱਚ ਅਤੇ ਈਮਾਨਦਾਰੀ ਹਮੇਸ਼ਾ ਜਿੱਤਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।