LPG Cylinder Price: ਨਵੀਂ ਦਿੱਲੀ। ਸਾਰਾ ਹੀ ਭਾਰਤ ਵਰਸ਼ ਦੀਵਾਲੀ ਦੇ ਜਸ਼ਨਾਂ ਵਿੱਚ ਡੁੱਬਿਆ ਹੋਇਆ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਨੇ ਮਹਿੰਗਾਈ ਦਾ ਜ਼ੋਰਦਾਰ ਝਟਕਾ ਦਿੱਤਾ ਹੈ। ਇਨ੍ਹਾਂ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। 1 ਨਵੰਬਰ, 2024 ਤੋਂ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
Read Also : Punjab: ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਪੜ੍ਹੋ ਤੇ ਜਾਣੋ
ਇੰਡੀਅਨ ਆਇਲ ਨੇ 1 ਨਵੰਬਰ ਤੋਂ ਵਪਾਰਕ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 62 ਰੁਪਏ ਵਾਧਾ ਕੀਤਾ ਹੈ, ਜਿਸ ਤੋਂ ਬਾਅਦ ਇਸ ਸਿਲੰਡਰ ਦੀ ਕੀਮਤ 1802 ਰੁਪਏ ਹੋ ਗਈ ਹੈ। LPG Cylinder Price
ਮਹਿੰਗਾਈ ਦਾ ਜ਼ੋਰਦਾਰ ਝਟਕਾ | LPG Cylinder Price
ਸਰਕਾਰੀ ਤੇਲ ਕੰਪਨੀਆਂ ਮਹੀਨੇ ਦੇ ਪਹਿਲੇ ਦਿਨ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਅੱਜ ਤੋਂ ਨਵਾਂ ਮਹੀਨਾ ਸ਼ੁਰੂ ਹੋ ਰਿਹਾ ਹੈ ਜੋ ਤਿਉਹਾਰਾਂ ਦਾ ਸੀਜ਼ਨ ਹੈ। ਦੇਸ਼ ਦੇ ਕਈ ਸ਼ਹਿਰਾਂ ਵਿੱਚ 1 ਨਵੰਬਰ 2024 ਨੂੰ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉੱਥੇ ਹੀ ਛਠ ਦਾ ਤਿਉਹਾਰ ਵੀ ਇਸ ਮਹੀਨੇ ਦੇ ਪਹਿਲੇ ਹਫ਼ਤੇ ਹੀ ਮਨਾਇਆ ਜਾਵੇਗਾ। ਇਸ ਮਹੀਨੇ ਤੋਂ ਵਿਆਹਾਂ ਦਾ ਸੀਜ਼ਨ ਵੀ ਸ਼ੁਰੂ ਹੋ ਰਿਹਾ ਹੈ ਅਤੇ ਇਸ ਮਹੀਨੇ ਦੀ ਪਹਿਲੀ ਤੋਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 62 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਦਿੱਲੀ ਵਿੱਚ ਨਵੀਂ ਕੀਮਤ 1802 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ ਜੋ ਪਹਿਲਾਂ 1740 ਰੁਪਏ ਸੀ।
ਜਾਣੋ ਆਪਣੇ ਸ਼ਹਿਰਾਂ ’ਚ ਵਪਾਰਕ ਸਿਲੰਡਰ ਦੀ ਕੀਮਤ
ਦਿੱਲੀ ’ਚ 19 ਕਿਲੋ ਵਾਲੇ ਸਿਲੰਡਰ ਦੀ ਕੀਮਤ 1740 ਰੁਪਏ ਤੋਂ ਵਧਾ ਕੇ 1802 ਰੁਪਏ ਕਰ ਦਿੱਤੀ ਗਈ ਹੈ। ਕੋਲਕਾਤਾ ’ਚ ਸਿਲੰਡਰ ਦੀ ਕੀਮਤ 1911.50 ਰੁਪਏ ਹੋ ਗਈ ਹੈ। ਮੁੰਬਈ ’ਚ ਵਪਾਰਕ ਐਲਪੀਜੀ ਸਿਲੰਡਰ ਦੀ ਨਵੀਂ ਕੀਮਤ 1692.50 ਰੁਪਏ ਤੋਂ ਵਧ ਕੇ 1754.50 ਰੁਪਏ ਹੋ ਗਈ ਹੈ। ਚੇਨਈ ’ਚ ਵਪਾਰਕ ਐੱਲਪੀਜੀ ਸਿਲੰਡਰ ਗੈਸ ਹੁਣ 1964.50 ਰੁਪਏ ’ਚ ਮਿਲੇਗਾ।
ਘਰੇਲੂ ਸਿਲੰਡਰ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ LPG Cylinder Price
ਭਾਵੇਂ ਅੱਜ ਤੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਪਰ ਘਰੇਲੂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪਰ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਰੈਸਟੋਰੈਂਟਾਂ ਵਿੱਚ ਖਾਣ ਪੀਣ ਉੱਤੇ ਪੈ ਸਕਦਾ ਹੈ। ਰੈਸਟੋਰੈਂਟ ਆਪਣੇ ਖਾਣੇ ਦੇ ਰੇਟ ਵਧਾ ਸਕਦੇ ਹਨ।