100 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਪੁਜਾਰੀ ਕਾਬੂ 

Crime

 ਸੀਆਈਏ ਸਟਾਫ਼ ਮੁਹਾਲੀ ਦੀ ਵੱਡੀ ਕਾਰਵਾਈ. 

  • ਲੱਗਭਗ ਡੇਢ ਕਰੋੜ ਤੱਕ ਦਾ ਸਮਾਨ ਹੋਇਆ ਰਿਕਵਰੀ

ਮੋਹਾਲੀ (ਐੱਮ ਕੇ ਸ਼ਾਇਨਾ)। ਸੂਬੇ ਭਰ ਵਿੱਚ ਅਪਰਾਧਾਂ ਨੂੰ ਘੱਟ ਕਰਨ ਲਈ ਸੀ.ਐਮ.ਭਗਵੰਤ ਮਾਨ ਨੇ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਕਾਰਵਾਈ ਕਰ ਰਹੇ ਹਨ। ਦੂਜੇ ਪਾਸੇ ਮੋਹਾਲੀ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਚਲਾਈ ਗਈ ਕਾਰਵਾਈ ਦੌਰਾਨ ਸੀ.ਆਈ.ਏ ਸਟਾਫ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 100 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ (Crime) ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਸੇਬਾਂ ਦਾ ਟਰੱਕ ਪਲਟਣ ਵਾਲੇ ਵਪਾਰੀ ਦੀ ਮੱਦਦ ਲਈ ਪੰਜਾਬੀ ਆਏ ਅੱਗੇ, ਦਿੱਤਾ 9 ਲੱਖ 12 ਹਜ਼ਾਰ ਦਾ ਚੈੱਕ

ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਪੰਚਕੂਲਾ, ਚੰਡੀਗੜ੍ਹ, ਪਿੰਜੌਰ ਅਤੇ ਮੋਹਾਲੀ ਦੇ ਵੱਖ-ਵੱਖ ਥਾਣਿਆਂ ‘ਚ 35 ਦੇ ਕਰੀਬ ਚੋਰੀ ਦੇ ਮੁਕੱਦਮੇ ਦਰਜ ਹਨ, ਪਰ ਬਾਕੀ ਦੀ ਸੂਚੀ ਆਉਣੀ ਬਾਕੀ ਹੈ, ਜਿਸ ‘ਚ ਹੋਰ ਵੀ ਮਾਮਲੇ ਦਰਜ ਹੋ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਚੰਡੀਗੜ੍ਹ ਪੁਲਿਸ ਸਮੇਤ ਹਰਿਆਣਾ ਪੁਲਿਸ ਨੇ ਕਈ ਵਾਰ ਗ੍ਰਿਫ਼ਤਾਰ ਕੀਤਾ ਹੈ ਪਰ ਪੰਜਾਬ ਪੁਲੀਸ ਨੇ ਪਹਿਲੀ ਵਾਰ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੇਸ਼ੇ ਤੋਂ ਪੁਜਾਰੀ, ਅਸਲੀ ਕੰਮ ਚੋਰੀ ਦਾ  (Crime)

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 1 ਤੋਂ 1.5 ਕਰੋੜ ਦੀ ਚੋਰੀ ਹੋਈ ਸੀ, ਜਿਸ ਨੂੰ ਪੁਲਿਸ ਨੇ ਪੂਰੀ ਤਰ੍ਹਾਂ ਬਰਾਮਦ ਕਰ ਲਿਆ ਹੈ। ਅਧਿਕਾਰੀ ਨੇ ਇਹ ਵੀ ਦੱਸਿਆ ਕਿ ਰਵੀ ਕੁਮਾਰ ਪੇਸ਼ੇ ਤੋਂ ਪੁਜਾਰੀ ਸੀ ਪਰ ਉਸ ਦਾ ਅਸਲ ਕੰਮ ਚੋਰੀ ਸੀ। (Crime) ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਨਵਾਂ ਗਾਓਂ ਦੇ ਦੋ ਕੇਸ ਵੀ ਟਰੇਸ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇਹ ਮੁਲਜ਼ਮ ਸ਼ਾਮਲ ਹੈ। ਉਸਨੇ ਅੱਗੇ ਦੱਸਿਆ ਕਿ ਅਪ੍ਰੈਲ 2022 ਵਿੱਚ ਅੰਬਾਲਾ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਸਨੇ ਮੋਹਾਲੀ ਵਿੱਚ ਕਈ ਡਕੈਤੀਆਂ ਕੀਤੀਆਂ ਹਨ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸ ਕਾਰਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here