ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਮਨੁੱਖਤਾ ਦੇ ਪੁ...

    ਮਨੁੱਖਤਾ ਦੇ ਪੁਜਾਰੀ ਇਨਸਾਨੀਅਤ ਲਈ ਕਰ ਰਹੇ ਨੇ ਮਹਾਨ ਕੰਮ, ਪੜ੍ਹੋ ਤੇ ਜਾਣੋ

    Humanity

    ਸੇਵਾਦਾਰ ਸ਼ਿਮਲਾ ਰਾਣੀ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ | Humanity

    ਬਠਿੰਡਾ (ਸੁਖਨਾਮ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 162 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 109ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਤੇ ਉਸ ਤੋਂ ਪਹਿਲਾਂ ਉਨ੍ਹਾਂ ਦੀਆਂ ਅੱਖਾਂ ਵੀ ਦਾਨ ਕੀਤੀਆਂ ਗਈਆਂ। (Humanity)

    ਬਲਾਕ ਬਠਿੰਡਾ ਦੇ 109ਵੇਂ ਸਰੀਰਦਾਨੀ ਬਣੇ ਮਾਤਾ ਸ਼ਿਮਲਾ ਰਾਣੀ ਇੰਸਾਂ | Humanity

    ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਸ਼ਿਮਲਾ ਰਾਣੀ ਇੰਸਾਂ (70) ਗਲੀ ਨੰ. 5/1, ਹਜੂਰਾ ਕਪੂਰਾ ਕਲੋਨੀ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪਤੀ ਈਸ਼ਰ ਰਾਮ ਇੰਸਾਂ ਸੇਵਾਦਾਰ ਬਿਜਲੀ ਸੰਮਤੀ, ਬੇਟੇ ਬਲਵੀਰ ਚੰਦ ਸ਼ਰਮਾ ਇੰਸਾਂ, ਜਗਸੀਰ ਚੰਦ ਸ਼ਰਮਾ ਇੰਸਾਂ, ਬੇਟੀ ਸਰੋਜ ਇੰਸਾਂ, ਜਵਾਈ ਵਿਕਾਸ ਇੰਸਾਂ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਐੱਫ. ਐੱਚ. ਮੈਡੀਕਲ ਕਾਲਜ, ਆਗਰਾ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ।

    Humanity

    ਮਾਤਾ ਸ਼ਿਮਲਾ ਰਾਣੀ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਸ਼ਿਮਲਾ ਰਾਣੀ ਇੰਸਾਂ ਤੇਰਾ ਨਾਮ ਰਹੇਗਾ, ਸਰੀਰਦਾਨ ਮਹਾਂਦਾਨ, ਅੱਖਾਂ ਦਾਨ ਮਹਾਂਦਾਨ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ।

    ਇਸ ਮੌਕੇ 85 ਮੈਂਬਰ ਪੰਜਾਬ ਲਾਜਪਤ ਰਾਏ ਇੰਸਾਂ ਤੇ ਪ੍ਰੇਮੀ ਸੇਵਕ ਭੈਣ ਕੁਲਵੰਤ ਕੌਰ ਇੰਸਾਂ ਨੇ ਦੱਸਿਆ ਕਿ ਮਾਤਾ ਸ਼ਿਮਲਾ ਰਾਣੀ ਇੰਸਾਂ ਨੇ ਅੱਜ ਤੋਂ ਲਗਭਗ 40 ਸਾਲ ਪਹਿਲਾਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਤੇ ਉਹ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ। ਉਨ੍ਹਾਂ ਦੱਸਿਆ ਕਿ ਸਰੀਰਦਾਨ ਤੋਂ ਪਹਿਲਾਂ ਮਾਤਾ ਜੀ ਦੀਆਂ ਅੱਖਾਂ ਵੀ ਦਾਨ ਕੀਤੀਆਂ ਗਈਆਂ ਜੋ ਦੋ ਹਨ੍ਹੇਰੀਆਂ ਜ਼ਿੰਦਗੀਆਂ ਨੂੰ ਰੌਸ਼ਨ ਕਰਨਗੀਆਂ। ਇਸ ਮੌਕੇ ਪਰਿਵਾਰਕ ਮੈਂਬਰ ਗੁਰਪ੍ਰੀਤ ਵਿੱਕੀ ਇੰਸਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਤਾਈ ਜੀ ਦਾ ਸਰੀਰਦਾਨ ਕੀਤਾ ਗਿਆ ਹੈ ਇਸ ਤੋਂ ਪਹਿਲਾਂ ਉਹਨਾਂ ਦੇ ਦਾਦੀ ਜੀ ਦਾ ਸਰੀਰ ਵੀ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ਸੀ।

    Also Read : ਮੀਲ ਦਾ ਪੱਥਰ ਸਾਬਤ ਹੋਵੇਗਾ ਕਾਨੂੂੰਨੀ ਵਿਸ਼ੇਸ਼ ਅਧਿਕਾਰ ’ਤੇ ਫੈਸਲਾ

    ਇਸ ਮੌਕੇ ਪ੍ਰੇਮੀ ਸੰਮਤੀ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ 15 ਮੈਂਬਰ ਅਸ਼ਵਨੀ ਇੰਸਾਂ, ਹਰਦੀਪ ਇੰਸਾਂ, ਭੈਣ ਸੁਖਪਾਲ ਇੰਸਾਂ, ਜ਼ਰੀਨਾ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ।

    LEAVE A REPLY

    Please enter your comment!
    Please enter your name here