ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister) ਨੇ ਐਤਵਾਰ ਨੂੰ 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਪੀੜਤਾਂ ਅਤੇ ਨਾਇਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਇਹ ਉਨ੍ਹਾਂ ਕਾਇਰਾਨਾ ਹਮਲਿਆਂ ਵਿੱਚੋਂ ਇੱਕ ਸੀ, ਜਿਸ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਅਤੇ ਇਸ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। (Mann ki Baat)
ਉਨ੍ਹਾਂ ਕਿਹਾ ਕਿ ਇਹ ਭਾਰਤ ਦਾ ਸਾਹਸ ਤੇ ਤਾਕਤ ਹੈ ਕਿ ਅਸੀਂ ਹੁਣ ਅੱਤਵਾਦੀ ਗਤੀਵਿਧੀਆਂ ਦਾ ਮੂੰਹ ਤੋੜ ਜ਼ਵਾਬ ਦੇ ਰਹੇ ਹਾਂ। ਪ੍ਰਧਾਨ ਮੰਤਰੀ ਨੇ ਆਪਣੇ ਮਹੀਨਾਵਾਰ ਪ੍ਰਸਾਰਣ ਪ੍ਰੋਗਰਾਮ ‘ਮਨ ਕੀ ਬਾਤ’ ਦੇ 107ਵੇਂ ਐਪੀਸੋਡ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਇਸ ਦਿਨ ਨੂੰ ਕਦੇ ਨਹੀਂ ਭੁੱਲ ਸਕਦੇ, ਜਦੋਂ ਭਾਰਤ ਨੂੰ ਸਭ ਤੋਂ ਭਿਆਨਕ ਅੱਤਵਾਦੀ ਹਮਲੇ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੇ ਯਾਦ ਦਿਵਾਇਆ ਕਿ ਅੱਜ ਹੀ ਦੇ ਦਿਨ ਦੇਸ਼ ’ਤੇ ਸਭ ਤੋਂ ਕਾਇਰਾਨਾ ਅੱਤਵਾਦੀ ਹਮਲਾ ਹੋਇਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਭਾਤਰ ਦਾ ਸਾਹਸ ਅਤੇ ਤਾਕਤ ਹੈ ਜਿਸ ਨੇ ਇਸ ’ਤੇ ਕਾਬੂ ਪਾ ਲਿਆ ਅਤੇ ਹੁਣ ਕਰਾਰਾ ਜਵਾਬ ਦੇ ਰਿਹਾ ਹੈ। (Prime Minister)
Also Read : ਬੱਦਲਵਾਈ ਤੇ ਚੱਲ ਰਹੀ ਹਲਕੀ ਹਵਾ ਨੇ ਸੂਰਜ ਦਾ ਸੇਕ ਕੀਤਾ ਮੱਠਾ, ਜ਼ਮੀਨੀ ਪੱਧਰ ’ਤੇ ਵਧੀ ਠਾਰੀ
ਪੀਐੱਮ ਮੋਦੀ ਨੇ ਕਿਹਾ ਕਿ ਮੈਂ ਉਨ੍ਹਾਂ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ ਜਿਨ੍ਹਾਂ ਨੇ ਆਪਣੀ ਜਾਨ ਗੁਆਈ ਅਤੇ ਉਨ੍ਹਾਂ ਬਹਾਦਰਾਂ ਨੂੰ ਵੀ ਸ਼ਰਧਾਂਜਲੀ ਭੇਂਟ ਕਰਦਾ ਹਾਂ ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਆਪਣਂ ਜਾਨ ਦੇ ਦਿੱਤੀ। 2008 ਦੇ ਮੁੰਬਈ ਅੱਤਵਾਦੀ ਹਮਲਿਆਂ ’ਚ 6 ਅਮਰੀਕੀਆਂ ਸਮੇਤ ਕੁੱਲ 166 ਲੋਕ ਮਾਰੇ ਗਏ ਸਨ। ਇਹ ਹਮਲਾ 10 ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਪਾਕਿਸਤਾਨੀ ਅੱਤਵਾਦੀਆਂ ਵੱਲੋਂ ਕੀਤਾ ਗਿਆ ਸੀ, ਜਿਨ੍ਹਾਂ ਨੇ ਛਪਰਪਤੀ ਸ਼ਿਵਾਜੀ ਮਹਾਰਾਜ ਟਰਮਿਨਸ, ਹੋਟਲ ਤਾਜ, ਟ੍ਰਾਈਡੈਂਟ ਹੋਟਲ, ਨਰੀਮਨ ਹਾਊਸ ਸਮੇਤ ਮੁੰਬਈ ਦੇ ਕਈ ਮਸ਼ਹੂਰ ਅਤੇ ਮਹੱਤਵਪੂਰਨ ਥਾਵਾਂ ’ਤੇ 60 ਘੰਟਿਆਂ ਤੋਂ ਵੀ ਵੱਧ ਸਮੇਂ ਤੱਕ ਘੇਰਾਬੰਦੀ ਕੀਤੀ, ਹਮਲਾ ਕੀਤਾ ਅਤੇ ਲੋਕਾਂ ਦਾ ਕਤਲ ਕੀਤਾ। (Mann ki Baat)