ਕਿਸਾਨਾਂ ਦੇ ਖਾਤਿਆਂ ’ਚ 18 ਹਜ਼ਾਰ ਕਰੋੜ ਰੁਪਏ ਦੀ ਰਕਮ ਜਾਰੀ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਪ੍ਰਧਾਨ ਮੰਤਰੀ ਅਰੁਣਾਚਲ ਪ੍ਰਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਤੇ ਪੀਐਮ ਯੋਜਨਾ ਸਬੰਧੀ ਸਰਕਾਰ ਵੱਲੋਂ ਦਿੱਤੀ ਜਾਂਦੀ ਰਾਸ਼ੀ ਦੇ ਫਾਇਦੇ ਸਬੰਧੀ ਗੱਲਬਾਤ ਕਰ ਰਹੇ ਹਨ। ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਨਾਲ ਚਰਚਾ ਕਰ ਰਹੇ ਹਨ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੂਬੇ ਦੇ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਅਗਲੀ ਕਿਸ਼ਤ ਕਿਸਾਨਾਂ ਨੂੰ ਜਾਰੀ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਬਟਨ ਦਬਾਉਂਦਿਆਂ ਹੀ 18000 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ’ਚ ਟਰਾਂਸਫਰ ਕਰ ਦਿੱਤੀ ਗਈ ਹੈ।। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਛੇ ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਵੀ ਕਰਨਗੇ। ਇਸ ਤੋਂ ਇਲਾਵਾ ਕੁਝ ਹੋਰ ਸਕੀਮਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜੈਅੰਤੀ ’ਤੇ ਲਾਂਚ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.