ਅੱਜ ਦੇ ਮਨ ਕੀ ਬਾਤ ਪ੍ਰੋਗਰਾਮ ‘ਚ ਜੈ ਜਵਾਨ-ਜੈ ਕਿਸਾਨ ‘ਤੇ ਰਿਹਾ ਧਿਆਨ
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਨ ਕੀ ਬਾਤ (Mann ki Baat) ਪ੍ਰੋਗਰਾਮ ਦੇ ਜ਼ਰੀਏ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 2020 ‘ਚ ਅੱਧਾ ਸਫ਼ਰ ਪੂਰਾ ਕਰ ਲਿਆ ਹੈ। ਆਪਣੇ ਸੰਬੋਧਨ ‘ਚ ਉਨ੍ਹਾਂ ਲੱਦਾਖ ‘ਚ ਸ਼ਹਾਦਤ ਪ੍ਰਾਪਤ ਕਰ ਗਏ ਦੇਸ਼ ਦੇ ਜਵਾਨਾਂ ਨੂੰ ਯਾਦ ਕੀਤਾ ਤੇ ਉਨ੍ਹਾਂ ਦੇ ਮਾਪਿਆਂ ਨਮਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਜਵਾਨ ਸ਼ਹੀਦ ਹੋ ਗਏ ਫਿਰ ਵੀ ਉਨ੍ਹਾਂ ਦੇ ਪਰਿਵਾਰ ਵਾਲੇ ਆਪਣੇ ਬੱਚਿਆਂ ਨੂੰ ਦੇਸ਼ ਦੀ ਸੇਵਾ ਲਈ ਫੌਜ ਵਿੱਚ ਭਰਤੀ ਕਰਵਾਉਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਜਵਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਦੁਸ਼ਮਣਾਂ ਨੂੰ ਜਵਾਬ ਦੇਣਾ ਆਉਂਦਾ ਹੈ। ਦੁਨੀਆਂ ਨੇ ਇਸ ਦੌਰਾਨ ਭਾਰਤ ਦੀ ਵਿਸ਼ਵ ਭਾਈਚਾਰੇ ਦੀ ਭਾਵਨਾ ਨੂੰ ਮਹਿਸੂਸ ਕੀਤਾ ਹੈ ਪਰ ਇਸ ਦੇ ਨਾਲ ਹੀ ਭਾਰਤ ਨੂੰ ਜੇਕਰ ਮਿੱਤਰਤਾ ਨਿਭਾਉਣੀ ਆਉਂਦੀ ਹੈ ਤਾਂ ਅੱਖਾਂ ‘ਚ ਅੱਖਾਂ ਮਿਲਾ ਕੇ ਦੇਖਣਾ ਅਤੇ ਸਹੀ ਜਵਾਬ ਦੇਣਾ ਵੀ ਜਾਣਦਾ ਹੈ। ਆਪਣੇ ਵੀਰ ਸਪੂਤਾਂ ਦੇ ਪਰਿਵਾਰਾਂ ਦੇ ਮਨ ‘ਚ ਜਜਬਾ ਹੈ, ਉਨ੍ਹਾਂ ‘ਤੇ ਦੇਸ਼ ਨੂੰ ਮਾਣ ਹੈ।
- ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵੀ ਮੱਦਦ ਦੇਣ ਦੀ ਕੋਸ਼ਿਸ਼ ਦੀ ਗੱਲ ਕੀਤੀ।
- ਉਨ੍ਹਾਂ ਕਿਹਾ ਕਿ ਖੇਤੀਬਾੜੀ ‘ਚ ਵੀ ਦਹਾਕਿਆਂ ਤੋਂ ਲਾਕਡਾਊਨ ‘ਚ ਫਸੀ ਸੀ ਉਸ ਨੂੰ ਵੀ ਅਨਲਾਕ ਕਰ ਦਿੱਤਾ ਗਿਆ ਹੈ।
- ਇਸ ਨਾਲ ਕਿਸਾਨਾਂ ਨੂੰ ਆਪਣੀਆਂ ਫਸਲਾਂ ਕਿਸੇ ਨੂੰ ਵੀ ਕਿਤੇ ਵੀ ਵੇਚਣ ਦੀ ਆਜ਼ਾਦੀ ਮਿਲੀ ਹੈ।
- ਇਸ ਦੇ ਨਾਲ ਹੀ ਉਨ੍ਹਾਂ ਨੂੰ ਜ਼ਿਆਦਾ ਕਰਜ਼ਾ ਮਿਲਣਾ ਵੀ ਯਕੀਨੀ ਹੋਇਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ