ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਲਈ ਮੰਗੇ ਲੋਕਾਂ ਦੇ ਸੁਝਾਅ

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਲਈ ਮੰਗੇ ਲੋਕਾਂ ਦੇ ਸੁਝਾਅ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਤੋਂ ਆਪਣੇ ਮਹੀਨੇਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਲਈ ਸੁਝਾਅ ਮੰਗੇ ਹਨ ਪ੍ਰਧਾਨ ਮੰਤਰੀ ਨੇ ਬੁੱਧਵਾਰ ਨੂੰ ਟਵੀਟ ਕਰਕੇ ਕਿਹਾ, ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ’ਚ ਆਪ ਦੀ ਕਿਸ ਤਰ੍ਹਾਂ ਦੇ ਵਿਸ਼ਿਆਂ ’ਚ ਰੁਚੀ ਹੈ ਇਨ੍ਹਾਂ ਵਿਸ਼ਿਆਂ ਨੂੰ ਆਪ ਮਾਈ ਗਵ ਯਾ ਨਮੋ ਐਪ ’ਤੇ ਸਾਂਝਾ ਕਰ ਸਕਦੇ ਹੋ ਤੁਸੀਂ ਫੋਨ ਨੰਬਰ 1800117800 ’ਤੇ ਆਪਣਾ ਸੰਦੇਸ਼ ਰਿਕਾਰਡ ਕਰਕੇ ਵੀ ਭੇਜ ਸਕਦੇ ਹਨ ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਹਰ ਮਹੀਨੇ ਅੰਤਿਮ ਐਤਵਾਰ ਨੂੰ ਮਨ ਕੀ ਬਾਤ ਪ੍ਰੋਗਰਾਮ ’ਚ ਜ਼ਰੂਰੀ ਮੁੱਦਿਆਂ ’ਤੇ ਆਪਣੇ ਵਿਚਾਰ ਲੋਕਾਂ ਨਾਲ ਸਾਂਝਾ ਕਰਦੇ ਹਨ ਇਸ ਪ੍ਰੋਗਰਾਮ ਲਈ ਉਹ ਲੋਕਾਂ ਤੋਂ ਵੀ ਸੁਝਾਅ ਮੰਗਦੇ ਹਨ।

ਪੀਐਮ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ਪ੍ਰਧਾਨ ਮੰਤਰੀ ਨੇ ਬੁੱਧਵਾਰ ਨੂੰ ਟਵੀਟ ਸੰਦੇਸ਼ ’ਚ ਕਿਹਾ, ‘ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈ ਉਹ ਉਨ੍ਹਾਂ ਮੁੱਖ ਸੁਧਾਰਾਂ ਨੂੰ ਅੱਗੇ ਵਧਾ ਰਹੇ ਹਨ ਜਿਨ੍ਹਾਂ ਦਾ ਮਕਸਦ ਅਰਥਵਿਵਸਥਾ ’ਚ ਬਦਲਾਅ ਲਿਆਉਣਾ ਤੇ ਆਤਮ ਨਿਰਭਰ ਭਾਰਤ ਦੇ ਸੁਫਨੇ ਨੂੰ ਪੂਰਾ ਕਰਨਾ ਹੈ ਉਨ੍ਹਾਂ ਦੀ ਲੰਮੀ ਉਮਰ ਤੇ ਸਿਹਤਮੰਦ ਜੀਵਨ ਦੀ ਅਰਦਾਸ ਕਰਦਾ ਹਾਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ