ਸਾਡੇ ਨਾਲ ਸ਼ਾਮਲ

Follow us

10.2 C
Chandigarh
Sunday, January 18, 2026
More
    Home Breaking News Haryana News:...

    Haryana News: ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਦੀ ਪ੍ਰਿੰਸੀਪਲ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਸਨਮਾਨਿਤ

    Haryana News
    Haryana News: ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਦੀ ਪ੍ਰਿੰਸੀਪਲ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਸਨਮਾਨਿਤ

    Haryana News: ‘ਸੂਰਿਆ ਨਮਸਕਾਰ’ ਅਭਿਆਨ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਪੰਚਕੂਲਾ ’ਚ ਮਿਲਿਆ ਸਨਮਾਨ

    • ਡਾ. ਸ਼ੀਲਾ ਪੂਨੀਆ ਇੰਸਾਂ ਨੇ ਪੂਜਨੀਕ ਗੁਰੂ ਜੀ ਨੂੰ ਦਿੱਤਾ ਇਸ ਦਾ ਸਿਹਰਾ | Haryana News
    • ਹੁਣ ਤੱਕ ਮਿਲ ਚੁੱਕੇ ਹਨ 54 ਪੁਰਸਕਾਰ

    Haryana News: ਸਰਸਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸਰਸਾ ਦੀ ਪ੍ਰਿੰਸੀਪਲ ਡਾ. ਸ਼ੀਲਾ ਪੂਨੀਆ ਇੰਸਾਂ ਨੂੰ ਪੰਚਕੂਲਾ ਵਿੱਚ ਹੋਏ ਵਿਸ਼ਾਲ ਯੋਗ ਮਹੋਤਸਵ ਵਿੱਚ ਹਰਿਆਣਾ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਨਮਾਨਿਤ ਕੀਤਾ। ਉਨ੍ਹਾਂ ਨੂੰ ਇਹ ਸਨਮਾਨ ‘ਸੂਰਿਆ ਨਮਸਕਾਰ’ ਅਭਿਆਨ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ। ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸਰਸਾ ਦੀਆਂ ਵਿਦਿਆਰਥਣਾਂ ਨੇ ਸੂਰਿਆ ਨਮਸਕਾਰ ਵਿੱਚ ਸਭ ਤੋਂ ਵੱਧ ਭਾਗੀਦਾਰੀ ਕੀਤੀ ਹੈ ਅਤੇ ਸਕੂਲ ਤੰਦਰੁਸਤੀ ਭਰੀ ਸਿਹਤ ਲਈ ਯੋਗ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ।

    ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਦੀ ਪ੍ਰਿੰਸੀਪਲ ਡਾ. ਸ਼ੀਲਾ ਪੂਨੀਆ ਇੰਸਾਂ ਨੇ ਪੁਰਸਕਾਰ ਮਿਲਣ ’ਤੇ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਪੁਰਸਕਾਰ ਦਾ ਪੂਰਾ ਸਿਹਰਾ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹਾ ਪੁਰਸਕਾਰ ਯਕੀਨੀ ਤੌਰ ’ਤੇ ਸੇਵਾ ਪ੍ਰਤੀ ਹੋਰ ਸਮਰਪਿਤ ਹੋਣ ਲਈ ਪ੍ਰੇਰਿਤ ਕਰਦਾ ਹੈ ਅਤੇ ਆਤਮ-ਵਿਸ਼ਵਾਸ ਵੀ ਵਧਾਉਂਦਾ ਹੈ।

    Haryana News

    ਸਕੂਲ ਦੀ ਪ੍ਰਿੰਸੀਪਲ ਡਾ. ਪੂਨੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹੁਣ ਤੱਕ ਜਿੰਨੇ ਵੀ ਪੁਰਸਕਾਰ-ਸਨਮਾਨ ਮਿਲੇ ਹਨ, ਇਹ ਸਭ ਡਾ. ਐੱਮਐੱਸਜੀ ਦੇ ਪਵਿੱਤਰ ਅਸ਼ੀਰਵਾਦ ਨਾਲ ਹੀ ਸੰਭਵ ਹੋਇਆ ਹੈ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਨਾਲ ਸਕੂਲ ਬੁਲੰਦੀਆਂ ਨੂੰ ਛੂਹ ਰਿਹਾ ਹੈ। ਸਕੂਲ ਸਟਾਫ਼ ਅਤੇ ਮੈਨੇਜ਼ਮੈਂਟ ਮੈਂਬਰਾਂ ਨੇ ਵੀ ਸਕੂਲ ਦੀ ਪ੍ਰਿੰਸੀਪਲ ਨੂੰ ਪੁਰਸਕਾਰ ਪ੍ਰਾਪਤ ਕਰਨ ’ਤੇ ਵਧਾਈ ਦਿੱਤੀ।

    Read Also : Sirsa News: ਜਿੰਦਗੀ ਦੀ ਹਰ ਖੁਸ਼ੀ ਇਸ ਤਰ੍ਹਾਂ ਮਨਾਉਂਦੇ ਨੇ ਇਹ ਮਨੁੱਖਤਾ ਦੇ ਰਾਖੇ

    ਜ਼ਿਕਰਯੋਗ ਹੈ ਕਿ ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸਰਸਾ ਅਤੇ ਪ੍ਰਿੰਸੀਪਲ ਡਾ. ਸ਼ੀਲਾ ਪੂਨੀਆ ਇੰਸਾਂ ਨੂੰ ਹੁਣ ਤੱਕ 54 ਪੁਰਸਕਾਰ ਮਿਲ ਚੁੱਕੇ ਹਨ। ਇਨ੍ਹਾਂ ਵਿੱਚ ਮੁੱਖ ਤੌਰ ’ਤੇ ਸਿੱਖਿਆ ਦੇ ਖੇਤਰ ਵਿੱਚ ਏਡੂੁ ਲੀਡਰ ਪੁਰਸਕਾਰ, ਐਜੂਕੇਸ਼ਨ ਐਕਸੀਲੈਂਸ ਏਂਪਾਵਰਿੰਗ ਇੰਡੀਆ ਪੁਰਸਕਾਰ, ਹਰਿਆਣਾ ਵਿੱਚ ਨੰਬਰ ਇੱਕ ਸੀਬੀਐੱਸਈ ਸਕੂਲ ਪੁਰਸਕਾਰ, 2023-24 ਵਿੱਚ ਪ੍ਰਿੰਸੀਪਲ ਆਫ਼ ਦ ਈਅਰ ਪੁਰਸਕਾਰ, 2021-22 ਵਿੱਚ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਕਾਰਜ ਲਈ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਦੁਰਗਾ ਰਾਮ ਵੱਲੋਂ ਸਨਮਾਨਿਤ ਕੀਤਾ ਗਿਆ।

    ਇਸ ਤੋਂ ਇਲਾਵਾ ਉਨ੍ਹਾਂ ਨੂੰ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਮੌਜ਼ੂਦਾ ਸਮੇਂ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਰਣਬੀਰ ਗੰਗਵਾ ਵੱਲੋਂ ਵੀ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਕਾਰਜਾਂ ਵਿੱਚ ਸਹਿਯੋਗ ਲਈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਿੱਚ ਯੋਗਦਾਨ ਲਈ ਵੀ ਸਾਬਕਾ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਵੱਲੋਂ ਵੀ ਪ੍ਰਿੰਸੀਪਲ ਡਾ. ਪੂਨੀਆਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ।