ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਮੰਤਰੀ ਮੰਡਲ ਨਾਲ ਅੱਜ ਬੈਠਕ (Punjab Cabinet Meeting) ਕੀਤੀ ਗਈ। ਇਹ ਬੈਠਕ ਸਵੇਰੇ 11:30 ਵਜੇ ਪੰਜਾਬ ਦੇ ਸਿਵਲ ਸਕੱਤਰੇਤ ਦੀ ਦੂਜੀ ਮੰਜਲ ’ਤੇ ਸ਼ੁਰੂ ਹੋ ਗਈ ਸੀ। ਮੀਟਿੰਗ ਦੀ ਸਮਾਪਤੀ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕੀਤੀ।
ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ
ਇਸ ਸਬੰਧੀ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੈਬਨਿਟ ਦੀ ਬੈਠਕ (Punjab Cabinet Meeting) ’ਚ ਕਈ ਅਹਿਮ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸਭ ਤੋਂ ਪਹਿਲਾ ਫੈਸਲਾ ਲਿਆ ਗਿਆ ਹੈ ਕਿ 150 ਸੇਵਾਦਾਰਾਂ ਦੀ ਨਵੀਂ ਭਰਤੀ ਕੀਤੀ ਜਾਵੇਗੀ। ਟਰਾਂਸਪੋਰਟ ਵਿਭਾਗ ’ਚ ਸਕਰੈਪਿੰਗ ਪਾਲਿਸੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਗਿਆ। ਮਿਲਕਫ਼ੈਡ ਵਿਚ 500 ਤੋਂ ਜਿਆਦਾ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।
ਇਸ ਦੌਰਾਨ (Punjab Cabinet Meeting) ਪੁਰਾਣੀਆਂ ਗੱਡੀਆਂ ਨੂੰ ਖ਼ਤਮ ਕੀਤਾ ਜਾਵੇਗਾ। ਪੁਰਾਣੀ ਗੱਡੀ ਨੂੰ ਖ਼ਤਮ ਕਰਨ ਲਈ ਟੈਕਸ ਵਿੱਚ ਛੋਟ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਸਕੂਲਾਂ ਦੀ ਸਫ਼ਾਈ ਲਈ ਤਿੰਨ ਵੱਖ-ਵੱਖ ਕੈਟੇਗਿਰੀਆਂ ਵਿੱਚ ਭਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪੰਜਾਬ ਅੰਦਰ 14 ਹਜ਼ਾਰ ਸਫ਼ਾਈ ਕਰਮਚਾਰੀ ਅਤੇ ਚੌਂਕੀਦਾਰ ਭਰਤੀ ਹੋਣਗੇ। ਜਾਰੀ…