ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਿਸ਼ਨ ਰੁਜ਼ਗਾਰ ਤਹਿਤ ਵੱਖ ਵੱਖ ਵਿਭਾਗਾਂ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪ ਰਹੇ ਹਨ। ਜਾਣਕਾਰੀ ਅਨੁਸਾਰ ਅੱਜ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਨਿਯੁਕਤੀ ਪੱਤਰ ਸੌਂਪ ਰਹੇ ਹਨ। ਨਿਯੁਕਤੀ ਪੱਤਰ ਵੰਡਣ ਦਾ ਪ੍ਰੋਗਰਾਮ ਸ਼ੁਰੂ ਹੋ ਚੁੱਕਿਆ ਹੈ। (Punjab Government)
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਡੇ ਪੱਧਰ ’ਤੇ ਨੌਜਵਾਨਾਂ ਨੂੰ ਨੌਕਰੀਆਂ ਦੇ ਚੁੱਕੀ ਹੈ। ਮਾਨ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਹੁਣ ਤੱਕ 41000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
Also Read : Earthquake : ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ!














