Punjab Government Scheme: ਪੰਜਾਬ ਸਰਕਾਰ ਨੇ ਇਸ ਵਰਗ ਲਈ ਕੀਤਾ ਵੱਡਾ ਉਪਰਾਲਾ, ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ

Punjab Government Scheme
Punjab Government Scheme: ਪੰਜਾਬ ਸਰਕਾਰ ਨੇ ਇਸ ਵਰਗ ਲਈ ਕੀਤਾ ਵੱਡਾ ਉਪਰਾਲਾ, ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ

Punjab Government Scheme: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸਸੀ ਸਟੂਡੈਂਟਸ ਸਕੀਮ ਤਹਿਤ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ।

ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀ ਬਕਾਇਆ ਫ਼ੀਸ ਲਈ 40 ਫ਼ੀਸਦੀ ਦੀ ਅਦਾਇਗੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 29411 ਲਾਭਪਾਤਰੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 15672 ਲਾਭਪਾਤਰੀਆਂ ਕੁੱਲ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫ਼ਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ ਸਰਕਾਰ ਵੱਲੋਂ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। Punjab Government Scheme

Read Also : Rain in Punjab: ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ’ਚ, 4 ਜਨਵਰੀ ਤੋਂ ਬਦਲੇਗਾ ਮੌਸਮ

ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਆਦਰਸ਼ ਗ੍ਰਾਮ ਕੰਪੋਨੈਂਟ ਤਹਿਤ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਕੇਂਦਰੀ ਹਿੱਸੇ ਵਜੋਂ ਪ੍ਰਾਪਤ ਹੋਏ 39.98 ਕਰੋੜ ਰੁਪਏ ਜ਼ਾਰੀ ਕਰ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਅਨੁਸੂਚਿਤ ਜਾਤੀਆਂ ਦੇ 382 ਲਾਭਪਾਤਰੀਆਂ ਨੂੰ ਸੈਲਫ਼ ਇੰਪਲਾਈਮੈਂਟ ਸਕੀਮਾਂ ਅਧੀਨ 6.62 ਕਰੋੜ ਰੁਪਏ ਦੇ ਕਰਜੇ ਸਮੇਤ ਸਬਸਿਡੀ ਦੀ ਰਕਮ ਵੰਡੀ ਗਈ।