ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਪੰਜਾਬ ਸਰਕਾਰ ਨੇ ਕਰ ਦਿੱਤੀ ਰਾਸ਼ੀ ਜਾਰੀ, ਜਾਣੋ ਆਵੇਗੀ ਕਿਹੜੇ ਕੰਮ…

Punjab Government

ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਲਗਾਤਾਰ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਮਾਨਸਾ ਤੇ ਬਰਨਾਲਾ ’ਚ ਬਣ ਰਹੇ ਬਿਰਧ ਘਰਾਂ ਲਈ ਸਰਕਾਰ ਨੇ ਚਾਲੂ ਵਿੱਤੀ ਵਰ੍ਹੇ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲਡ ਏਜ ਹੋਮ ਦੀ ਸਕੀਮ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈ ਜਾ ਰਹੀ ਹੈ। ਵਿਭਾਗ ਵੱਲੋਂ ਦ ਮੈਨੇਜ਼ਮੈਂਟ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ, 2007 ਸੈਕਸ਼ਨ 19 ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਸੀਨੀਅਰ ਸਿਟੀਜ਼ਨ ਸਥਾਪਿਤ ਕੀਤੇ ਜਾਣੇ ਹਨ। (Schemes of Punjab Government)

ਇਸ ਐਕਟ ਤਹਿਤ, ਬੇਸਹਾਰਾ ਸੀਨੀਅਰ ਨਾਗਰਿਕਾਂ ਲਈ ਓਲਡ ਏਜ ਦਾ ਪ੍ਰਬੰਧਨ ਕਰਨ ਅਤੇ ਲੋੜਵੰਦ ਬਜ਼ੁਰਗਾਂ ਅਤੇ ਕਮਜ਼ੋਰਾਂ ਨੂੰ ਪਨਾਹ ਦੇਣ ਦੀ ਵਿਵਸਥਾ ਹੈ। ਬਜ਼ੁਰਗਾਂ ਦੀ ਦੇਖਭਾਲ ਕਰਨ ਤੋਂ ਇਲਾਵਾ ਇਨ੍ਹਾਂ ਬਜ਼ੁਰਗਾਂ ਨੂੰ ਭੋਜਨ, ਕੱਪੜੇ, ਰਿਹਾਇਸ਼ ਤੇ ਡਾਕਟਰੀ ਸਹੂਲਤਾਂ ਵੀ ਮੁਹੱਈਆ ਕੀਤੇ ਜਾਣ ਦੀ ਵਿਵਸਥਾ ਹੈ। ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਿਵਖੇ ਉਸਾਰੇ ਜਾਣ ਵਾਲੇ 3.5 ਏਕੜ ਬਿਰਧ ਘਰ ਦੀ ਸਮਰੱਥਾ 72 ਲਾਭਪਾਤਰੀਆਂ ਲਈ 24 ਕਮਰਿਆਂ ਦਾ ਉਪਬੰਧ ਹੈ। ਇਸ ਦਾ 60 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿਖੇ ਉਸਾਰੇ ਜਾਣ ਵਾਲੇ 26 ਕਨਾਲ 17 ਮਰਲੇ ਸੀਨੀਅਰ ਸਿਟੀਜ਼ਨ ਹੋਮ ਦੀ ਸਮਰੰਥਾ 72 ਲਾਭਪਾਤਰੀਆਂ ਲਈ 24 ਕਮਰਿਆਂ ਦਾ ਉਪਬੰਧ ਹੈ।

ਬਿਰਧ ਘਰ ਦਾ 82 ਫ਼ੀਸਦੀ ਕੰਮ ਮੁਕੰਮਲ | Schemes of Punjab Government

ਇਸ ਬਿਰਧ ਘਰ ਦਾ 82 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਉਸਾਰੇ ਜਾਣ ਵਾਲੇ ਬਿਰਧ ਘਰਾਂ ’ਚ ਬਜ਼ੁਰਗਾਂ ਲਈ ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨਾਲ ਬਜ਼ੁਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੇ ਕੰਮਾਂ ’ਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।

ਇਹ ਵੀ ਪੜ੍ਹੋ : ਖੱਬੇ ਪੱਖੀ ਮਣੀਪੁਰ ਬਾਰੇ ਚਰਚਾ ਹੀ ਨਹੀਂ ਕਰਨਾ ਚਾਹੁੰਦੇ, ਵਿਚਕਾਰੋਂ ਭੱਜੇ : ਪੀਐੱਮ ਮੋਦੀ