ਚੰਡੀਗੜ੍ਹ (ਅਸ਼ਵਨੀ ਚਾਵਲਾ)। ਕਿਸਾਨਾਂ ਦੇ ਦਿੱਲੀ ਕੂਚ ਅੰਦੋਲਨ ਦੌਰਾਨ ਫੌਤ ਹੋਏ ਨੌਜਵਾਨ ਕਿਸਾਨ ਸ਼ਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਦੇਣ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਨਾਲ ਹੀ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਹੈ। (Farmer Protest)
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ (ਟਵਿੱਟਰ ਹੈਂਡਲ) ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..
— Bhagwant Mann (@BhagwantMann) February 23, 2024
खनौरी बॉर्डर पर किसान आंदोलन के दौरान शहीद हुए शुभकरन सिंह के परिवार को पंजाब सरकार की ओर से 1 करोड़ रुपये की आर्थिक सहायता और उनकी छोटी बहन को सरकारी नौकरी दी जाएगी.. दोषियों के खिलाफ उचित कानूनी कार्रवाई की जाएगी ..फर्ज निभा रहे हैं…
— Bhagwant Mann (@BhagwantMann) February 23, 2024