Punjab Elections News: ਨਗਰ ਨਿਗਮ ਚੋਣਾਂ ਸੰਬੰਧੀ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਮਿਲੀ ਵੱਡੀ ਰਾਹਤ

Supreme Court

ਜਨਵਰੀ ਵਿੱਚ ਹੋਣਗੀਆਂ ਨਗਰ ਨਿਗਮ ਚੋਣਾਂ, ਸੁਪਰੀਮ ਕੋਰਟ ਨੇ 8 ਹਫ਼ਤੇ ਵਿੱਚ ਚੋਣਾਂ ਕਰਵਾਉਣ ਦੇ ਦਿੱਤੇ ਹੁਕਮ | Supreme Court

  • ਹਾਈ ਕੋਰਟ ਦੇ ਆਦੇਸ਼ਾਂ ਦੇ ਖ਼ਿਲਾਫ਼ ਸੁਪਰੀਮ ਕੋਰਟ ਗਈ ਸੀ ਪੰਜਾਬ ਸਰਕਾਰ

Punjab Elections News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ 5 ਨਗਰ ਨਿਗਮ ਅਤੇ 42 ਨਗਰ ਕਾਉਸਿਲ ਦੀ ਚੋਣਾਂ ਜਨਵਰੀ ਮਹੀਨੇ ਵਿੱਚ ਹੋਣਗੀਆਂ ਅਤੇ ਇਸ ਵਾਰ ਪੰਜਾਬ ਸਰਕਾਰ ਨੂੰ ਹਰ ਹਾਲਤ ਵਿੱਚ ਇਨ੍ਹਾਂ ਚੋਣਾਂ ਨੂੰ ਕਰਵਾਉਣਾ ਪਏਗਾ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਬਹਾਨਾ ਵੀ ਨਹੀਂ ਚੱਲੇਗਾ। ਕਿਉਂਕਿ ਇਹ ਆਦੇਸ਼ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਲਈ 2 ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਅਗਲੇ 8 ਹਫ਼ਤੇ ਵਿੱਚ ਚੋਣਾਂ ਦੀ ਸਾਰੀ ਪ੍ਰੀਕਿਆ ਨੂੰ ਮੁਕੰਮਲ ਕਰਨਾ ਹੋਵੇਗਾ। ਸੁਪਰੀਮ ਕੋਰਟ ਦੇ ਇਨ੍ਹਾਂ ਆਦੇਸ਼ਾਂ ਤੋਂ ਬਾਅਦ ਪੰਜਾਬ ਸਰਕਾਰ ਨੂੰ ਕੁਝ ਰਾਹਤ ਤਾਂ ਜ਼ਰੂਰ ਮਿਲੀ ਹੈ, ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਨੋਟੀਫਿਕੇਸ਼ਨ ਨੂੰ 10 ਦਿਨਾਂ ਵਿੱਚ ਜਾਰੀ ਕਰਨ ਲਈ ਕਿਹਾ ਸੀ।

ਇਹ ਵੀ ਪੜ੍ਹੋ: Canada News: ਕੈਨੇਡਾ ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਇੱਕ ਹੋਰ ਵੱਡਾ ਝਟਕਾ…

ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਟਿਆਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਫਗਵਾੜਾ ਨਗਰ ਨਿਗਮ ਸਣੇ 42 ਨਗਰ ਕਾਉਸਿਲ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ ਅਤੇ ਬੀਤੇ ਕਈ ਮਹੀਨੇ ਤੋਂ ਇਨ੍ਹਾਂ ਦੀ ਚੋਣ ਐਲਾਨ ਹੋਣ ਸਬੰਧੀ ਇੰਤਜ਼ਾਰ ਕੀਤਾ ਜਾ ਰਿਹਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਫਿਲਹਾਲ ਪੰਜਾਬ ਵਿੱਚ ਇਨ੍ਹਾਂ ਚੋਣਾਂ ਨੂੰ ਨਹੀਂ ਕਰਵਾਉਣਾ ਚਾਹੁੰਦੀ ਹੈ, ਜਿਸ ਕਾਰਨ ਹੀ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਨਹੀਂ ਕੀਤਾ ਜਾ ਰਿਹਾ ਸੀ। Punjab Elections News

ਅਗਲੇ 15 ਦਿਨਾਂ ਵਿੱਚ ਕਰਨਾ ਪਏਗਾ ਨੋਟੀਫਿਕੇਸ਼ਨ ਜਾਰੀ, 5 ਨਿਗਮਾਂ ਵਿੱਚ ਸ਼ੁਰੂ ਹੋਏਗੀ ਤਿਆਰੀ

ਇਸੇ ਦੌਰਾਨ ਇਨ੍ਹਾਂ ਨਗਰ ਨਿਗਮ ਚੋਣਾਂ ਨੂੰ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਇੱਕ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ 14 ਅਕਤੂੁਬਰ ਆਦੇਸ਼ ਜਾਰੀ ਕੀਤੇ ਗਏ ਸਨ ਕਿ ਅਗਲੇ 15 ਦਿਨਾਂ ਦੇ ਅੰਦਰ ਅੰਦਰ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਚੋਣਾਂ ਨੂੰ ਕਰਵਾਇਆ ਜਾਵੇ ਪਰ ਪੰਜਾਬ ਸਰਕਾਰ ਵਲੋਂ ਹਾਈ ਕੋਰਟ ਦੇ ਆਦੇਸ਼ਾਂ ਨੂੰ ਲਾਗੂ ਨਹੀਂ ਕਰਦੇ ਹੋਏ ਨੋਟੀਫਿਕੇਸ਼ਨ ਨਹੀਂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਬੀਤੇ ਹਫ਼ਤੇ ਹਾਈ ਕੋਰਟ ਵਲੋਂ ਮੁੜ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਚੋਣਾਂ ਦੇ ਨੋਟੀਫਿਕੇਸ਼ਨ ਲਈ 10 ਦਿਨ ਦਾ ਹੋਰ ਸਮਾਂ ਦਿੱਤਾ ਗਿਆ ਸੀ।

ਹਾਈ ਕੋਰਟ ਦੇ ਇਸ ਸਖ਼ਤ ਰੁੱਖ ਦੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਸੀ, ਜਿਥੇ ਕਿ ਸੋਮਵਾਰ ਨੂੰ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟੀਫਿਕੇਸ਼ਨ ਲਈ 2 ਹਫ਼ਤੇ ਅਤੇ ਚੋਣ ਪ੍ਰਕ੍ਰਿਆ ਨੂੰ ਮੁਕੰਮਲ ਕਰਨ ਲਈ 8 ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ।