ਪੰਜਾਬ ਸਰਕਾਰ ਵੱਲੋਂ ਸਿੱਖਿਆ ਲਈ 30 ਫੀਸਦੀ ਬਜਟ ਰਾਖਵਾਂ ਰੱਖਿਆ ਜਾਵੇ

kot

ਸਾਰੇ ਸਰਕਾਰੀ ਸਕੂਲਾਂ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ ਕੀਤੇ ਜਾਣ

  • ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੂੰ ਈ ਮੇਲ ਭੇਜ ਕੇ ਕੀਤੀ ਮੰਗ

ਕੋਟਕਪੂਰਾ, (ਸੁਭਾਸ਼ ਸ਼ਰਮਾ)। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਈ ਮੇਲ ਭੇਜਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਕੁੱਲ ਵਾਰਸ਼ਿਕ ਬਜਟ ਦਾ 30 ਫ਼ੀਸਦੀ ਹਿੱਸਾ ਸਿੱਖਿਆ ਲਈ ਰਾਖਵਾਂ ਰੱਖਿਆ ਜਾਵੇ , ਸਾਰੇ ਸਰਕਾਰੀ ਸੀਨੀਅਰ ਸੈਕੰਡਰੀ, ਹਾਈ , ਮਿਡਲ ਅਤੇ ਪ੍ਰਾਇਮਰੀ ਸਕੂਲਾਂ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ ਕੀਤੇ ਜਾਣ ਅਤੇ ਸਿੱਖਿਆ ਨਾਲ ਸਬੰਧਿਤ ਹੋਰ ਮਸਲੇ ਹੱਲ ਕੀਤੇ ਜਾਣ ।

ਇਹ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀ ਮੇਘਾ, ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ, ਸੁਖਜਿੰਦਰ ਸਿੰਘ ਖਾਨਪੁਰ, ਸਲਾਹਕਾਰ ਬਲਕਾਰ ਵਲਟੋਹਾ ਤੇ ਪ੍ਰੇਮ ਚਾਵਲਾ, ਵਿੱਤ ਸਕੱਤਰ ਨਵੀਨ ਸੱਚਦੇਵਾ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਨੇ ਦੱਸਿਆ ਹੈ ਕਿ ਜਥੇਬੰਦੀ ਨੇ ਪੰਜਾਬ ਦੇ ਵਿੱਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪਿਛਲੇ 15-20 ਸਾਲਾਂ ਵਿੱਚ ਹੁਕਮਰਾਨ ਲੋਕ ਵਿਰੋਧੀ ਸਰਕਾਰਾਂ ਵੱਲੋਂ ਸਿੱਖਿਆ ਬਜਟ ਵਿੱਚ ਗੰਭੀਰ ਕੱਟ ਲਗਾਈ ਗਈ ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਅਤੇ ਸਹਾਇਕ ਅਮਲੇ ਦੀਆਂ ਅਸਾਮੀਆਂ ਵੱਡੀ ਗਿਣਤੀ ਵਿੱਚ ਖਾਲੀ ਰਹੀਆਂ ਜਾਂ ਖਤਮ ਕਰ ਦਿੱਤੀਆਂ ਗਈਆਂ।

ਸਕੂਲੀ ਸਿੱਖਿਆ ਦੇ ਬਜਟ ਵਿੱਚ ਅਖੌਤੀ ਆਦਰਸ਼ ਮਾਡਲ, ਮੈਰੀਟੋਰੀਅਸ ਸਕੂਲਾਂ ਤੇ ਹੋਰ ਪ੍ਰਾਈਵੇਟ ਭਾਗੀਦਾਰੀ ਸਿਸਟਮ ਅਧੀਨ ਖੜ੍ਹੇ ਕੀਤੇ ਗਏ ਸਕੂਲਾਂ ਲਈ ਲੱਖਾਂ ਕਰੋੜਾਂ ਰੁਪਏ ਦੇ ਕੇ ਪ੍ਰਾਈਵੇਟ ਘਰਾਣਿਆਂ ਦੇ ਹੱਥ ਮਜ਼ਬੂਤ ਕੀਤੇ ਜਾਂਦੇ ਰਹੇ ਹਨ । ਜੱਥੇਬੰਦੀ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਠੇਕੇ ‘ਤੇ ਕੰਮ ਕਰਦੇ ਸਮੂਹ ਅਧਿਆਪਕਾਂ ਅਤੇ ਵਲੰਟੀਅਰਜ਼, ਕੰਪਿਊਟਰ ਅਧਿਆਪਕਾਂ ਅਤੇ ਆਊਟਸੋਰਸਿੰਗ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ ਅਤੇ ਸਹੂਲਤਾਂ ਸਮੇਤ ਰੈਗੂਲਰ ਕੀਤਾ ਜਾਵੇ।

 ਸਕੂਲਾਂ ਵਿੱਚ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਤੁਰੰਤ ਰੈਗੂਲਰ ਭਰਤੀ ਰਾਹੀਂ ਭਰੀਆਂ ਜਾਣ

ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸਕੂਲਾਂ ਵਿੱਚ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਤੁਰੰਤ ਰੈਗੂਲਰ ਭਰਤੀ ਰਾਹੀਂ ਭਰੀਆਂ ਜਾਣ। ਪਿਛਲੇ ਸਮੇਂ ਵਿੱਚ ਖ਼ਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਤੁਰੰਤ ਬਹਾਲ ਕਰਕੇ ਭਰਤੀ ਕੀਤੀ ਜਾਵੇ , ਪਿਛਲੇ ਸਮੇਂ ਵਿੱਚ ਪੰਜਾਬ ਵਿੱਚ ਖੁੱਲ੍ਹੇ ਆਦਰਸ਼, ਮਾਡਲ, ਮੈਰੀਟੋਰੀਅਸ ਸਕੂਲਾਂ ਨੂੰ ਸਟਾਫ਼ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਪ੍ਰਾਇਮਰੀ ਸਕੂਲਾਂ ਵਿੱਚ 5 ਜਮਾਤਾਂ ਲਈ 5 ਅਧਿਆਪਕ ਅਤੇ ਸੈਕੰਡਰੀ ਸਿੱਖਿਆ ਵਿੱਚ ਵਿਸ਼ੇ ਵਾਈਜ਼ ਰੈਗੂਲਰ ਅਧਿਆਪਕ ਨਿਯੁਕਤ ਕੀਤੇ ਜਾਣ ਅਤੇ ਪ੍ਰੀ ਪ੍ਰਾਇਮਰੀ ਜਮਾਤਾਂ ਪੜ੍ਹਾਉਣ ਲਈ ਲੋੜੀਂਦੇ ਅਧਿਆਪਕ ਰੈਗੂਲਰ ਤੌਰ ’ਤੇ ਭਰਤੀ ਕੀਤੇ ਜਾਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ