ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਸੁਧਾਰ ਲਈ ਸੂਬੇ ’ਚ ਖੋਲੇਗੀ ‘ਪਰਿਵਰਤਨ ਕੇਂਦਰ’

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ | Drug Addiction

ਸਰਾਭਾ (ਲੁਧਿਆਣਾ) (ਜਸਵੀਰ ਸਿੰਘ ਗਹਿਲ)। ਦੇਸ਼ ਦੀ ਆਜਾਦੀ ਲਈ ਬਹਾਦਰੀ ਨਾਲ ਲੜਨ ਵਾਲੇ ਸਾਡੇ ਪੁਰਖਿਆਂ ਦੇ ਸੁਪਨੇ ਨੂੰ ਸਾਕਾਰ ਕਰਨ ’ਚ ਨਸ਼ਾਖੋਰੀ ਇੱਕ ਗੰਭੀਰ ਰੁਕਾਵਟ ਹੈ। ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਦਾ ਰੂਪ ਦਿੱਤਾ ਜਾਵੇ। ਇਹ ਗੱਲ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਜ਼ਿਲੇ ਦੇ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਮੌਕੇ ਆਖੀ। ਇਸ ਮੌਕੇ ਸਿਹਤ ਮੰਤਰੀ ਵੱਲੋਂ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਸ਼ਾ ਪੀੜਤਾਂ ਦੇ ਸੁਧਾਰ ਲਈ ‘ਪਰਿਵਰਨ ਕੇਂਦਰ’ ਖੋਲੇ ਜਾਣ ਦਾ ਐਲਾਨ ਵੀ ਕੀਤਾ। (Drug Addiction)

 

ਸਿਹਤ ਮੰਤਰੀ ਨੇ ਕੀਤਾ ਐਲਾਨ

ਉਨਾਂ ਕਿਹਾ ਕਿ ‘ਪਰਿਵਰਤਨ ਕੇਂਦਰ’ ਨਸ਼ਾ ਪੀੜਤਾਂ ਦਾ ਇਲਾਜ, ਸਲਾਹ ਅਤੇ ਮੁੜ ਵਸੇਬਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਸ਼ੇ ਦੀ ਦਲਦਲ ’ਚੋਂ ਬਾਹਰ ਆਉਣ ਵਾਲਿਆਂ ਨੂੰ ਵੱਖ- ਵੱਖ ਕਿੱਤਿਆਂ ਲਈ ਸਿਖਲਾਈ ਪ੍ਰਦਾਨ ਕਰਨਾ ਯਕੀਨੀ ਬਣਾਵਾਂਗੇ ਤਾਂ ਜੋ ਉਹ ਸਵੈ-ਨਿਰਭਰ ਬਣ ਸਕਣ। ਇਸ ਤੋਂ ਇਲਾਵਾ ਸਿਹਤ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ ਜੋ ਕਿ ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਅਲਾਮਤ ’ਤੇ ਚੌਕਸੀ ਰੱਖਣ ਦਾ ਕੰਮ ਕਰਨਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇਸ਼ ਦੇ ਸਭ ਤੋਂ ਛੋਟੇ ਸ਼ਹੀਦ ਸਨ, ਜਿਨਾਂ ਨੇ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ ਜੋ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਨ ਲਈ ਰੋਸ਼ਨੀ ਦਾ ਕੰਮ ਕਰੇਗੀ।

ਲੋਕਾਂ ਨੂੰ ਆਪਣੇ ਖੇਤਰਾਂ ਵਿੱਚ ‘ਸਿਹਤ ਕਮੇਟੀਆਂ’ ਬਣਾਉਣ ਦਾ ਦਿੱਤਾ ਸੱਦਾ | Drug Addiction

ਉਨਾਂ ਅੱਗੇ ਕਿਹਾ ਕਿ ਸਾਡੇ ਮਹਾਨ ਆਜਾਦੀ ਘੁਲਾਟੀਆਂ ਨੇ ਆਉਣ ਵਾਲੀਆਂ ਪੀੜੀਆਂ ਦੀ ਬਿਹਤਰੀ ਅਤੇ ਦੇਸ਼ ਅਤੇ ਸੂਬੇ ਦੀ ਸਰਵਪੱਖੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨੇ ਸ਼ਹੀਦ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨਾਂ ਦੀ ਯਾਦ ’ਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ ਵੀ ਕੱਢੀ ਗਈ। ਇਸ ਮੌਕੇ ਜ਼ਿਲਾ ਯੋਜਨਾ ਬੋਰਡ ਦੇ ਪ੍ਰਧਾਨ ਸਰਨਪਾਲ ਸਿੰਘ ਮੱਕੜ, ‘ਆਪ’ ਆਗੂ ਡਾ.ਕੇ.ਐਨ.ਐਸ. ਕੰਗ, ਅਹਿਬਾਬ ਸਿੰਘ ਗਰੇਵਾਲ, ‘ਆਪ’ ਦੇ ਜ਼ਿਲਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ, ਵਧੀਕ ਡਿਪਟੀ ਕਮਿਸਨਰ (ਜਗਰਾਉਂ) ਮੇਜਰ (ਸੇਵਾਮੁਕਤ) ਅਮਿਤ ਸਰੀਨ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਅਤੇ ਕਰਨਲ (ਸੇਵਾਮੁਕਤ) ਮਨਦੀਪ ਸਿੰਘ ਗਰੇਵਾਲ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ :  ਧੀਆਂ ਦੀ ਕਾਇਮ ਸਰਦਾਰੀ, ਮਾਨਸਾ ਨੇ ਸੂਬੇ ’ਚੋਂ ਬਾਜੀ ਮਾਰੀ, ਇੰਜ ਚੈੱਕ ਕਰੋ ਬਾਰਵੀਂ ਦਾ ਨਤੀਜ਼ਾ