ਇੰਗਲੈਂਡ ’ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਵਿਕਾਸ ਠਾਕੁਰ ਨੂੰ ਪੰਜਾਬ ਸਰਕਾਰ ਦੇਵੇਗੀ ਇਨਾਮ
ਨਵੀਂ ਦਿਲੀ। ਬਰਮਿੰਗਮ ਵਿਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਵੇਟਲਿਫਟਰ ਵਿਕਾਸ ਠਾਕੁਰ ਨੂੰ ਪੰਜਾਬ ਸਰਕਾਰ 50 ਲੱਖ ਰੁਪਏ ਇਨਾਮ ਵਜੋਂ ਦੇਵੇਗੀ। ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ, ‘‘ਪੰਜਾਬ ਦੇ ਇੱਕ ਹੋਰ ਖਿਡਾਰੀ ਨੇ ਰਾਸ਼ਟਰਮੰਡਲ ਖੇਡਾਂ ’ਚ ਭਾਰਤ ਦੀ ਤਮਗਾ ਸੂਚੀ ’ਚ ਆਪਣਾ ਨਾਮ ਦਰਜ ਕਰਵਾਇਆ ਹੈ। 96 ਕਿਲੋ ਵੇਟ ਲਿਫਟਿੰਗ ਦੇ ਮੁਕਾਬਲੇ ’ਚ ਲੁਧਿਆਣੇ ਦੇ ਵਿਕਾਸ ਠਾਕੁਰ ਨੇ 346 ਕਿਲੋਗ੍ਰਾਮ ਭਾਰ ਚੁੱਕਦੇ ਹੋਏ ਚਾਂਦੀ ਦਾ ਤਮਗਾ ਜਿੱਤਿਆ। ਬਹੁਤ-ਬਹੁਤ ਵਧਾਈਆਂ। ਮਿਹਨਤ ਜਾਰੀ ਰੱਖੋ, ਭਵਿੱਖ ਲਈ ਸ਼ੁਭਕਾਮਨਾਵਾਂ। ਸ਼ਾਬਾਸ਼, ਚੱਕਦੇ ਇੰਡੀਆ…!।
ਪੰਜਾਬ ਦੇ ਇੱਕ ਹੋਰ ਖਿਡਾਰੀ ਨੇ ਰਾਸ਼ਟਰਮੰਡਲ ਖੇਡਾਂ ‘ਚ ਭਾਰਤ ਦੀ ਤਮਗਾ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ…96 ਕਿਲੋ ਵੇਟ ਲਿਫਟਿੰਗ ਦੇ ਮੁਕਾਬਲੇ ‘ਚ ਲੁਧਿਆਣੇ ਦੇ ਵਿਕਾਸ ਠਾਕੁਰ ਨੇ 346kg ਭਾਰ ਚੁੱਕਦੇ ਹੋਏ ਚਾਂਦੀ ਦਾ ਤਮਗਾ ਜਿੱਤਿਆ…ਬਹੁਤ-ਬਹੁਤ ਵਧਾਈਆਂ…
ਮਿਹਨਤ ਜਾਰੀ ਰੱਖੋ…ਭਵਿੱਖ ਲਈ ਸ਼ੁਭਕਾਮਨਾਵਾਂ…ਸ਼ਾਬਾਸ਼
ਚੱਕਦੇ ਇੰਡੀਆ…! pic.twitter.com/ChDEF2Cvtm
— Bhagwant Mann (@BhagwantMann) August 2, 2022
ਇਕ ਦੂਜੇ ਟਵੀਟ ਵਿਚ ਉਨ੍ਹਾਂ ਕਿਹਾ, ‘ਪੰਜਾਬ ਸਰਕਾਰ ਦੀ ਖੇਡ ਨੀਤੀ ਅਨੁਸਾਰ ਵਿਕਾਸ ਨੂੰ 50 ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਪੰਜਾਬ ਦੇ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਅਤੇ ਸੰਭਵ ਮਦਦ ਕਰਨ ਲਈ ਮੇਰੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ’’।
ਲੁਧਿਆਣੇ ਦੇ ਵਿਕਾਸ ਠਾਕੁਰ ਨੇ ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ…ਪੰਜਾਬ ਸਰਕਾਰ ਦੀ ਖੇਡ ਨੀਤੀ ਅਨੁਸਾਰ ਵਿਕਾਸ ਨੂੰ ₹50 ਲੱਖ ਇਨਾਮ ਵਜੋਂ ਦਿੱਤੇ ਜਾਣਗੇ…
ਪੰਜਾਬ ਦੇ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਅਤੇ ਸੰਭਵ ਮਦਦ ਕਰਨ ਲਈ ਮੇਰੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ… pic.twitter.com/qIABGNIfEc
— Bhagwant Mann (@BhagwantMann) August 3, 2022
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ