ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ ਐਫ.ਆਈ.ਆਰ. ਦਰਜ

Ludhiana News
File Photo

ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ

(ਅਸ਼ਵਨੀ ਚਾਵਲਾ)
ਚੰਡੀਗੜ੍ਹ ।
ਆਮ ਆਦਮੀ ਪਾਰਟੀ ਦੇ 10 ਡੀਏ ਕਰੀਬ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਗਈ ਹੈ। ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ