ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਦੇ ਪ੍ਰਬੰਧ ਮੁਕੰਮਲ : ਬੈਂਸ

Punjab School Education Board

ਬਾਰਵੀਂ ਸ੍ਰੇਣੀ ਦੀ ਪ੍ਰੀਖਿਆ ਸੋਮਵਾਰ ਤੋਂ ਸੁਰੂ

ਮੋਹਾਲੀ (ਐੱਮ ਕੇ ਸਾਇਨਾ)। ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਸੁਰੂਆਤ ਭਲਕੇ ਸੋਮਵਾਰ ਤੋਂ 12 ਵੀ ਸ੍ਰੇਣੀ ਦੀ ਪਰੀਖਿਆ ਨਾਲ ਹੋ ਰਹੀ ਹੈ।

ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ 12ਵੀ ਸ੍ਰੇਣੀ ਦੀ ਪਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 299744 ( ਦੋ ਲੱਖ ਨੜਿੰਨਵੇਂ ਹਾਜਰ ਸੱਤ ਸੋ ਚੁਤਾਲੀ) ਹੈ। ਇਸੇ ਤਰ੍ਹਾਂ ਓਪਨ ਪ੍ਰਣਾਲੀ ਅਧੀਨ ਪਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 14501 ( ਚੌਦਾਂ ਹਜਾਰ ਪੰਜ ਸੌ ਇੱਕ) , ਵਾਧੂ ਵਿਸਾ ਕੈਟਾਗਰੀ ਅਧੀਨ ਪਰੀਖਿਆ ਦੇਣ ਵਾਲੇ 713 ਪ੍ਰੀਖਿਆਰਥੀ, ਕਾਰਗੁਜਾਰੀ ਵਧਾਉਣ ਲਈ ਕੁੱਲ 30 ਪ੍ਰੀਖਿਆਰਥੀ ਪਰੀਖਿਆ ਦੇ ਰਹੇ ਹਨ। ਇਸੇ ਤਰ੍ਹਾਂ ਰੀ – ਅਪੀਅਰ ਪਰੀਖਿਆ ਅਧੀਨ ਕੁੱਲ 1095 ਪ੍ਰੀਖਿਆਰਥੀ ਪ੍ਰੀਖਿਆ ਦੇ ਰਹੇ ਹਨ। ਉਹਨਾਂ ਦੱਸਿਆ ਕਿ ਬਾਰ੍ਹਵੀਂ ਸ੍ਰੇਣੀ ਦੀ ਪ੍ਰੀਖਿਆ ਲਈ 3914 ਸਕੂਲਾਂ ਵਿੱਚ ਕੁੱਲ 2255 ਪਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ।

ਪੰਜਵੀਂ ਸ੍ਰੇਣੀ ਦੀ ਸਾਲਾਨਾ ਪ੍ਰੀਖਿਆ 25 ਫਰਵਰੀ ਤੋਂ ਹੋਵੇਗੀ ਸ਼ੁਰੂ

10th-and-12th-examinations-696x418

ਇਸੇ ਤਰ੍ਹਾਂ ਸਾਲ 2022-23 ਲਈ ਪੰਜਵੀਂ ਸ੍ਰੇਣੀ ਦੀ ਸਾਲਾਨਾ ਪ੍ਰੀਖਿਆ 25 ਫਰਵਰੀ 2023 ਤੋਂ ਸੁਰੂ ਕਰਵਾਈ ਜਾ ਰਹੀ ਹੈ ਜੋ ਕਿ 4 ਮਾਰਚ 2023 ਤੱਕ ਜਾਰੀ ਰਹੇਗੀ। ਪੰਜਵੀਂ ਸ੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 298296 ( ਦੋ ਲੱਖ ਅਠੱਨਵੇ ਹਾਜਰ ਦੋ ਸੋ ਛਿਆਂਨਵੇ) ਹੈ, ਜਿੰਨ੍ਹਾ ਲਈ ਉਚੇਚੇ ਤੌਰ ਤੇ ਸੈਲਫ ਸੈਂਟਰ ਬਣਾਏ ਗਏ ਹਨ। ਸ. ਬੈਂਸ ਨੇ ਦੱਸਿਆ ਕਿ ਪੰਜਵੀਂ ਸ੍ਰੇਣੀ ਦੇ ਪ੍ਰੀਖਿਆਰਥੀਆਂ ਲਈ ਕੁੱਲ 17307 ਸੈਲਫ ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ। ਅੱਠਵੀਂ ਸ੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਕੁੱਲ 310311 ( ਤਿੰਨ ਲੱਖ ਦਸ ਹਜਾਰ ਤਿੰਨ ਸੌ ਗਿਆਰਾਂ ) ਪ੍ਰੀਖਿਆਰਥੀਆਂ ਲਈ 10694 ਸਕੂਲਾਂ ਵਿੱਚ ਕੁੱਲ 2482 ਪਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।

ਸਿੱਖਿਆ ਮੰਤਰੀ ਅਨੁਸਾਰ ਦਸਵੀਂ ਸ੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ 285068 ( ਦੋ ਲੱਖ ਪਚਾਸੀ ਹਜਾਰ ਅਠਾਹਟ) ਰੈਗੂਲਰ, ਓਪਨ ਸਕੂਲ ਪ੍ਰਣਾਲੀ ਅਧੀਨ ਪਰੀਖਿਆ ਦੇਣ ਵਾਲੇ ਕੁੱਲ 10361 ( ਦਸ ਹਜਾਰ ਤਿੰਨ ਸੌ ਇਕਾਹਠ) , ਵਾਧੂ ਵਿਸਾ ਕੈਟਾਗਰੀ ਅਧੀਨ ਕੁੱਲ 2366 ( ਦੋ ਹਜਾਰ ਤਿੰਨ ਸੌ ਛਿਆਹਠ) , ਕਾਰਗੁਜਾਰੀ ਵਧਾਉਣ ਲਈ ਪਰੀਖਿਆ ਦੇਣ ਵਾਲੇ ਕੁੱਲ 20 ( ਵੀਹ) , ਰੀ- ਅਪੀਅਰ ਵਿਸ?ਿਆਂ ਦੀ ਪਰੀਖਿਆ ਦੇਣ ਵਾਲੇ ਕੁੱਲ 1090 ( ਇੱਕ ਹਜਾਰ ਨੱਬੇ) ਪ੍ਰੀਖਿਆਰਥੀਆਂ ਲਈ 7178 ਸਕੂਲਾਂ ਵਿੱਚ 2576 ਪਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਸਾਰੀਆਂ ਪ੍ਰੀਖਿਆਵਾਂ ਨੂੰ ਸਾਂਤੀਪੂਰਨ ਅਤੇ ਸੁਵਿਧਾਜਨਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਪ੍ਰਬੰਧ ਪੂਰੇ ਕਰ ਲਏ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।