ਲੋਕ ਸਭਾ ’ਚ ਮੰਗਲਵਾਰ ਨੂੰ ਵੀ ਚੱਲਿਆ ਪ੍ਰਸ਼ਨਕਾਲ

Lok Sabha

ਨਵੀਂ ਦਿੱਲੀ (ਸੱਚ ਕਹੂੰ)। ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਦੂਜੇ ਦਿਨ ਲੋਕ ਸਭਾ ’ਚ ਫਿਰ ਤੋਂ ਭਾਰੀ ਹੰਗਾਮਾ ਹੋਇਆ, ਜਿਸ ਕਾਰਨ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਦੀ ਕਾਰਵਾਈ ਨਹੀਂ ਹੋ ਸਕੀ। ਸਵੇਰੇ 11 ਵਜੇ ਜਿਵੇਂ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੱਥਾਂ ਵਿੱਚ ਤਖਤੀਆਂ ਲੈ ਕੇ ਚੇਅਰ ਅੱਗੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਜਵਾਬ ਵਿੱਚ ਸੱਤਾ ਧਿਰ ਵੱਲੋਂ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। (Lok Sabha)

ਜਦੋਂ ਸਦਨ ਵਿੱਚ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਨਾਅਰੇਬਾਜੀ ਨਾਲ ਹੰਗਾਮਾ ਹੋਇਆ ਤਾਂ ਸਪੀਕਰ ਨੇ ਮੈਂਬਰਾਂ ਨੂੰ ਸ਼ਾਂਤ ਰਹਿਣ ਅਤੇ ਸਦਨ ਦੀ ਮਰਿਆਦਾ ਦਾ ਪਾਲਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਰੋਧੀ ਮੈਂਬਰਾਂ ਨੂੰ ਸਖਤੀ ਨਾ ਦਿਖਾਉਣ ਦੀ ਚਿਤਾਵਨੀ ਦਿੱਤੀ ਪਰ ਉਨ੍ਹਾਂ ਦੀ ਗੱਲ ਦਾ ਮੈਂਬਰਾਂ ’ਤੇ ਕੋਈ ਅਸਰ ਨਹੀਂ ਹੋਇਆ। ਬਿਰਲਾ ਨੇ ਮੈਂਬਰਾਂ ਨੂੰ ਕਿਹਾ, ‘ਇਹ ਸਦਨ ਤੁਹਾਡਾ ਹੈ। ਤਖਤੀਆਂ ਲੈ ਕੇ ਸਦਨ ’ਚ ਆਉਣਾ ਗਲਤ ਹੈ। (Lok Sabha)

ਪ੍ਰਸ਼ਨ ਕਾਲ ਤੋਂ ਬਾਅਦ ਆਪਣੇ ਮੁੱਦੇ ਉਠਾਓ, ਇਸ ਲਈ ਆਪਣੀਆਂ ਸੀਟਾਂ ’ਤੇ ਬੈਠੋ। ਮੈਂ ਚਾਹੁੰਦਾ ਹਾਂ ਕਿ ਸਦਨ ਚੱਲੇ। ਤੁਸੀਂ ਆਪਣੀਆਂ ਸੀਟਾਂ ’ਤੇ ਜਾਓ ਅਤੇ ਆਪਣੀ ਗੱਲ ਰੱਖੋ। ਸਦਨ ਦੀ ਮਰਿਆਦਾ ਨੂੰ ਕਾਇਮ ਰੱਖਣਾ ਅਤੇ ਇਹ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸਪੀਕਰ ਦੀਆਂ ਗੱਲਾਂ ਦਾ ਉਨ੍ਹਾਂ ਅੰਦੋਲਨਕਾਰੀ ਮੈਂਬਰਾਂ ’ਤੇ ਕੋਈ ਅਸਰ ਨਹੀਂ ਹੋਇਆ ਜੋ ਤਖਤੀਆਂ ਲਹਿਰਾਉਂਦੇ ਰਹੇ ਅਤੇ ਨਾਅਰੇਬਾਜ਼ੀ ਕਰਦੇ ਰਹੇ। ਹੰਗਾਮਾ ਵਧਿਆ ਤਾਂ ਬਿਰਲਾ ਨੇ ਸਦਨ ਦੀ ਕਾਰਵਾਈ ਦੋ ਵਜੇ ਤੱਕ ਮੁਲਤਵੀ ਕਰ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।