ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਰੇਲ ਹਾਦਸੇ ਦੇ ਜਖ਼ਮੀਆਂ ਦਾ ਪੁੱਛਿਆ ਹਾਲ ਚਾਲ
Train Accident Case: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿਛਲੇ ਦਿਨੀਂ ਬ੍ਰਾਹਮਣ ਮਾਜਰਾ ਨੇੜੇ ਹਾਵੜਾ ਮੇਲ ਵਿੱਚ ਪਟਾਕਿਆਂ ਕਾਰਨ ਹੋਏ ਧਮਾਕੇ ਵਿੱਚ ਜਖ਼ਮੀ ਹੋਏ ਪ੍ਰਵਾਸੀ ਮਜ਼ਦੂਰਾਂ ਦਾ ਹਾਲ-ਚਾਲ ਜਾਨਣ ਲਈ ਸਿਵਲ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਜਖ਼ਮੀਆਂ ਤੋਂ ਸਿਵਲ ਹਸਪਤਾਲ ਵਿਖੇ ਮਿਲਣ ਵਾਲੀਆਂ ਦਵਾਈਆਂ, ਲੈਬ ਟੈਸਟ, ਖਾਣ ਪੀਣ ਦੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਲਈ, ਜਿਸ ਤੇ ਪ੍ਰਵਾਸੀ ਭਾਰਤੀਆਂ ਵੱਲੋਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਰਾਏ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਰੇਲਵੇ ਵਿਭਾਗ ਨੂੰ ਹਦਾਇਤਾਂ ਜਾਰੀ ਕਰਕੇ ਰੇਲ ਧਮਾਕੇ ਵਿੱਚ ਜ਼ਖਮੀ ਹੋਏ ਪ੍ਰਵਾਸੀ ਮਜ਼ਦੂਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਮੁਆਵਜ਼ਾ ਦਿਵਾਇਆ ਜਾਵੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਦਿ੍ਰੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਹਰੇਕ ਸਰਕਾਰੀ ਹਸਪਤਾਲ ਅੰਦਰ ਇਲਾਜ ਕਰਵਾਉਣ ਆਏ ਮਰੀਜ਼ਾਂ ਲਈ ਮੁਫਤ ਦਵਾਈਆਂ, ਲੈਬ ਟੈਸਟਾਂ ਅਤੇ ਮਰੀਜ਼ਾਂ ਦੀ ਲੋੜ ਅਨੁਸਾਰ ਰੋਟੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਹਲਕਾ ਵਿਧਾਇਕ ਨੇ ਪ੍ਰਵਾਸੀ ਮਜ਼ਦੂਰਾਂ ਦੇ ਨਾਲ-ਨਾਲ ਹਸਪਤਾਲ ਦੇ ਵਾਰਡਾਂ ਦੇ ਬਾਹਰ ਬੈਠੇ ਮਰੀਜ਼ਾਂ ਦੇ ਪਰਿਵਾਰਾਂ ਤੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਿਲਣ ਵਾਲੀਆਂ ਸੁਵਿਧਾਵਾਂ ਤੇ ਇਲਾਜ ਬਾਰੇ ਜਾਣਕਾਰੀ ਲਈ। Train Accident Case
ਇਹ ਵੀ ਪੜ੍ਹੋ: Punjab Fire News: ਕਬਾੜ ਦੇ ਗੁਦਾਮ ’ਚ ਲੱਗੀ ਭਿਆਨਕ ਅੱਗ, ਫਾਇਰ ਬਿਗ੍ਰੇਡ ਦੀਆਂ 100 ਤੋਂ ਵੱਧ ਗੱਡੀਆਂ ਪਹੁੰਚੀਆਂ
ਉਨ੍ਹਾਂ ਮੌਕੇ ਸਬੰਧਤ ਸਿਹਤ ਅਧਿਕਾਰੀਆਂ ਨੂੰ ਹਸਪਤਾਲ ਵਿੱਚ ਪਹੁੰਚੇ ਮਰੀਜਾਂ ਦਾ ਸੁਖਾਂਵੇਂ ਮਾਹੌਲ ਵਿੱਚ ਇਲਾਜ ਕਰਨ ਅਤੇ ਬਾਹਰੀ ਦੁਕਾਨਾਂ ਤੋਂ ਮਿਲਣ ਵਾਲੀਆਂ ਮਹਿੰਗੀਆਂ ਦਵਾਈਆਂ ਲਿਖਣ ਤੋਂ ਗੁਰੇਜ ਕਰਨ ਲਈ ਕਿਹਾ ਉਨ੍ਹਾਂ ਜੱਚਾ-ਬੱਚਾ ਕੇਂਦਰ, ਆਯੂਸ਼ ਸੈਂਟਰ, ਡਾਇਲਾਸਿਸ ਯੂਨਿਟ, ਓਟ ਕਲੀਨਿਕ ਦਾ ਦੌਰਾ ਕਰਕੇ ਹਸਪਤਾਲ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪਿ੍ਰਤਪਾਲ ਸਿੰਘ ਜੱਸੀ, ਕੁਲਵਿੰਦਰ ਸਿੰਘ ਡੇਰਾ, ਭਰਪੂਰ ਸਿੰਘ ਅਤਾਪੁਰ, ਐਡਵੋਕੇਟ ਕਰਨਵੀਰ ਸਿੰਘ ਚਨਾਰਥਲ, ਪੀਏ ਸਤੀਸ਼ ਕੁਮਾਰ, ਰਮੇਸ਼ ਕੁਮਾਰ ਸੋਨੂੰ, ਗੁਰਸਤਿੰਦਰ ਸਿੰਘ ਜੱਲਾ, ਰੁਪਿੰਦਰ ਸਿੰਘ ਪਿੰਦਰੀ, ਪਰਮਪਾਲ ਸਿੰਘ ਬੱਤਰਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।