ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News ਅਸ਼ੀਰਵਾਦ ਸਕੀਮ ...

    ਅਸ਼ੀਰਵਾਦ ਸਕੀਮ ਦੀ ਰਹਿੰਦੀ ਰਾਸ਼ੀ ਜਲਦੀ ਹੋਵੇਗੀ ਜਾਰੀ : ਡਾ. ਬਲਜੀਤ ਕੌਰ

    Punjab Government

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਜਾਰੀ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਅਸੀਰਵਾਦ ਸਕੀਮ ਤਹਿਤ ਮਾਰਚ 2022 ਤੋਂ ਅਨੁਸੂਚਿਤ ਜਾਤੀਆਂ ਦੇ 21662 ਲਾਭਪਾਤਰੀ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 13385 ਲਾਭਪਾਤਰੀ, ਕੁੱਲ 35047 ਲਾਭਪਾਤਰੀਆਂ ਦੀਆਂ ਦਰਖਾਸਤਾਂ ਪੈਡਿੰਗ ਸਨ। (Ashirwad Scheme)

    ਜਿਨ੍ਹਾਂ ਦੀ ਕੁੱਲ 17849.37 ਲੱਖ ਰੁਪਏ ਦੇਣਦਾਰੀ ਬਣਦੀ ਸੀ। ਮੌਜ਼ੂਦਾ ਸਰਕਾਰ ਵੱਲੋਂ ਫਰਵਰੀ 2022 ਤੱਕ ਕੁੱਲ 35047 ਲਾਭਪਾਤਰੀਆਂ ਨੂੰ 17849.37 ਲੱਖ ਰੁਪਏ ਦਾ ਲਾਭ ਦੇ ਦਿਤਾ ਗਿਆ ਹੈ। ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ ਦੇ 33983 ਲਾਭਪਾਤਰੀਆਂ ਲਈ 17331.33 ਲੱਖ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 16206 ਰਹਿੰਦੇ ਲਾਭਪਾਤਰੀਆਂ 8265.06 ਲੱਖ ਰੁਪਏ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਦਿੱਤੀ ਜਾ ਰਹੀ ਹੈ।

    ਮਾਨ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ : ਡਾ. ਬਲਜੀਤ ਕੌਰ

    ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ (Ashirwad Scheme) ਸਬੰਧੀ ਲਾਭਪਾਤਰੀ ਘਰ ਬੈਠੇ ਹੀ ਵਿੱਤੀ ਲਾਭ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਸਬੰਧੀ ਪੋਰਟਲ ਦੀ 15 ਨਵੰਬਰ 2022 ਨੂੰ ਸ਼ੁਰੂਆਤ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਹ ਪੋਰਟਲ ਬਿਨਾਂ ਹਾਜ਼ਰ ਹੋਏ ਸੰਪਰਕ ਰਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਵੇਗਾ। ਆਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਹੋਣ ਨਾਲ ਸਿਸਟਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਨੂੰ ਯਕੀਨੀ ਬਣਾਇਆ ਜਾ ਸਕੇਗਾ। ਲਾਭਪਾਤਰੀਆਂ ਆਫਲਾਈਨ/ਆਨਲਾਈਨ ਦੋਨੋ ਢੰਗਾਂ ਨਾਲ 31 ਮਾਰਚ 2023 ਤੱਕ ਦਰਖਾਸਤਾਂ ਦੇ ਸਕਦੇ ਹਨ। ਆਨਲਾਇਨ ਦਰਖਾਸਤਾਂ ਪ੍ਰਾਪਤ ਕਰਨ ਦੀ ਮੁਕੰਮਲ ਪ੍ਰਕਿਰਿਆ ਅਪਰੈਲ 2023 ਤੋਂ ਸ਼ੁਰੂ ਕੀਤੀ ਜਾਵੇਗੀ।

    ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000/-ਰੁਪਏ ਦੀ ਵਿੱਤੀ ਸਹਾਇਤਾ ਸਗਨ ਵਜੋਂ ਦਿੱਤੀ ਜਾਂਦੀ ਹੈ।
    ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਵਿੱਤੀ ਸਹਾਇਤਾ ਇੱਕ ਪਰਿਵਾਰ ਦੀਆਂ ਦੋ ਲੜਕੀਆਂ ਜੋ ਪੰਜਾਬ ਰਾਜ ਦੇ ਵਸਨੀਕ ਹੋਣ ਅਤੇ ਉਨ੍ਹਾਂ ਦੀ ਸਲਾਨਾ ਆਮਦਨ 32,790/- ਰੁਪਏ ਤੋਂ ਵੱਧ ਨਹੀਂ ਹੋਈ ਚਾਹੀਦੀ, ਨੂੰ ਦਿੱਤੀ ਜਾਂਦੀ ਹੈ। ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬਿਨੈਕਾਰ ਆਪਣੀ ਦਰਖਾਸਤ ਵਿਆਹ ਤੋ ਪਹਿਲਾ ਜਾਂ ਵਿਆਹ ਦੀ ਮਿਤੀ ਤੋਂ 30 ਦਿਨ ਬਾਅਦ ਤੱਕ ਦੇ ਸਕਦਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here