Punjab Bandh LIVE updates: ਮਾਨਸਾ (ਸੁਖਜੀਤ ਮਾਨ)। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਮਾਨਸਾ ਸ਼ਹਿਰ ਦੇ ਵਿੱਚ ਪੂਰਨ ਸਮਰਥਨ ਮਿਲਿਆ ਹੈ । ਵਪਾਰੀਆਂ ਵੱਲੋਂ ਆਪਣੇ ਕਾਰੋਬਾਰ ਬੰਦ ਕੀਤੇ ਗਏ ਹਨ ਅਤੇ ਕਿਸਾਨ ਵੱਡੀ ਗਿਣਤੀ ਦੇ ਵਿੱਚ ਰੇਲਵੇ ਲਾਈਨਾਂ ਅਤੇ ਸੜਕਾਂ ਦੇ ਉੱਪਰ ਪ੍ਰਦਰਸ਼ਨ ਕਰਨ ਦੇ ਲਈ ਪਹੁੰਚੇ ਹਨ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਵਪਾਰੀਆਂ ਵੱਲੋਂ ਆਪਣੇ ਕਾਰੋਬਾਰ ਬੰਦ ਕਰਕੇ ਕਿਸਾਨਾਂ ਦੇ ਬੰਦ ਦਾ ਸਮਰਥਨ ਕੀਤਾ ਜਾ ਰਿਹਾ ਹੈ ।
Punjab Bandh LIVE updates
ਬੰਦ ਦੇ ਇਸ ਸੱਦੇ ਦੌਰਾਨ ਐਮਰਜੈਂਸੀ ਸੇਵਾਵਾਂ ਬਹਾਲ ਰੱਖੀਆਂ ਗਈਆਂ ਹਨ । ਮਾਨਸਾ ਜ਼ਿਲ੍ਹੇ ਵਿੱਚ ਭੀਖੀ, ਬੁਢਲਾਡਾ, ਸਰਦੂਲਗੜ੍ਹ, ਬੋਹਾ ਆਦਿ ਵਿਖੇ ਸੜਕਾਂ ਜਾਮ ਕੀਤੀਆਂ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਮਾਨਸਾ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਅੱਜ ਪੰਜਾਬ ਭਰ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਤਹਿਤ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। Punjab Bandh LIVE updates
Read Also : Punjab Bandh: ਪੰਜਾਬ ਬੰਦ ਤਹਿਤ ਕਿਸਾਨਾਂ ਵੱਲੋਂ ਵੱਖ-ਵੱਖ ਥਾਈ ਜਾਮ ਲਾ ਕੇ ਪ੍ਰਦਰਸ਼ਨ
ਉਹਨਾਂ ਦੱਸਿਆ ਕਿ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਹੋਏ ਹਨ। ਪੰਜਾਬ ਦੇ ਕਿਸਾਨ ਵੱਡੀ ਤਾਦਾਦ ਦੇ ਵਿੱਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਪਹੁੰਚ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਤੇ ਅੱਤਿਆਚਾਰ ਢਾਹ ਰਹੀ ਹੈ।
ਉਹਨਾਂ ਇਹ ਵੀ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਕਿਸਾਨਾਂ ਵੱਲੋਂ ਜੋ ਬੰਦ ਦਾ ਸੱਦਾ ਦਿੱਤਾ ਗਿਆ ਹੈ ਉਸ ਤਹਿਤ ਵਪਾਰੀਆਂ ਵੱਲੋਂ, ਬੱਸ ਟਰਾਂਸਪੋਰਟਰਾਂ ਵੱਲੋਂ ਅਤੇ ਦੁਕਾਨਦਾਰਾਂ ਵੱਲੋਂ ਵੱਡੀ ਗਿਣਤੀ ਦੇ ਵਿੱਚ ਸਮਰਥਨ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਖਿਲਾਫ ਜੋ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਪ੍ਰਦਰਸ਼ਨ ਕਰ ਰਹੇ ਹਨ ਜਦੋਂ ਤੱਕ ਕੇਂਦਰ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹਿਣਗੇ।