(ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਗਲੋਬਲ ਸਕੂਲ ਨੇ ਫਾਈਨਲ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਸਕੂਲ 9 ਵੀਂ,11 ਵੀਂ ਅਤੇ ਪਲੇਵੇਅ ਜਮਾਤਾਂ ਦੇ ਸੌ ਫ਼ੀਸਦੀ ਨਤੀਜੇ ਪ੍ਰਾਪਤ ਕਰਕੇ ਖੁਸ਼ੀ ਮਹਿਸੂਸ ਕਰਦਾ ਹੈ। ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਅਤੇ ਗ੍ਰੇਡ ਪ੍ਰਾਪਤ ਕੀਤੇ ਹਨ। ਸਕੂਲ ਵਿੱਚ ਟੈਟੂ ਕਾਰਨਰ ਦੇ ਨਾਲ ਸੈਲਫੀ ਕਾਰਨਰ ਨੇ ਮਾਪਿਆਂ ਅਤੇ ਵਿਦਿਆਰਥੀਆਂ ਦੋਵਾਂ ਦਾ ਧਿਆਨ ਖਿੱਚਿਆ। Result 2024
ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਨ ਲਈ ਸਕੂਲ ਵਿੱਚ ਏ -1 ਹੋਲਡਰ ਚਾਰਟ ਪ੍ਰਦਰਸ਼ਿਤ ਕੀਤੇ ਗਏ। ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਸਮੇਂ ਦੀ ਪਾਬੰਦੀ ਅਤੇ ਇਮਾਨਦਾਰੀ ਸਦਕਾ ਸਕੂਲ ਨੇ ਸੌ ਫ਼ੀਸਦੀ ਨਤੀਜਾ ਪ੍ਰਾਪਤ ਕੀਤਾ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਲਈ ਡਿਜੀਟਲ ਰਿਪੋਰਟ ਕਾਰਡ ਦਿੱਤੇ ਗਏ।
ਇਹ ਵੀ ਪੜ੍ਹੋ: Save Money On AC : ਇਸ ਗਰਮੀਆਂ ’ਚ ਤੁਹਾਡੇ AC ਦਾ ਬਿੱਲ ਘਟਾਉਣ ਲਈ 5 ਸਧਾਰਨ ਉਪਾਅ
ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਮਦਾਨ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਅਤੇ ਸ਼ਲਾਘਾ ਕੀਤੀ। ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। Result 2024
ਅਮਲੋਹ : ਨਤੀਜਾ ਪ੍ਰਾਪਤ ਕਰਨ ਤੋਂ ਬਾਅਦ ਵਿਦਿਆਰਥੀ ਸੈਲਫੀ ਕਾਰਨਰ ਤੇ ਫ਼ੋਟੋ ਲੈਂਦੇ ਹੋਏ। ਤਸਵੀਰ: ਅਨਿਲ ਲੁਟਾਵਾ
ਅਮਲੋਹ : ਨਤੀਜਾ ਲੈਣ ਮੌਕੇ ਵਿਦਿਆਰਥੀ ਅਧਿਆਪਕ ਨਾਲ। ਤਸਵੀਰ : ਅਨਿਲ ਲੁਟਾਵਾ