ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਅੱਗ ਲਗਾ ਕੇ ਖੁ...

    ਅੱਗ ਲਗਾ ਕੇ ਖੁਦਕੁਸ਼ੀ ਕਰਨ ਵਾਲੇ ਗੁਰਮੁਖ ਦੇ ਪਰਿਵਾਰ ਵੱਲੋਂ ਦੂਜੇ ਦਿਨ ਵੀ ਸੜਕ ਜਾਮ ਕਰਕੇ ਲਾਇਆ ਧਰਨਾ

    ਸਬੰਧਤ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਨਾ ਹੋਣ ਤੋਂ ਪਰਿਵਾਰਕ ਮੈਂਬਰ ਖ਼ਫ਼ਾ

    (ਖੁਸ਼ਵੀਰ ਸਿੰਘ ਤੂਰ)
    ਪਟਿਆਲਾ l ਅੱਗ ਲਗਾ ਕੇ ਖੁਦਕੁਸ਼ੀ ਕਰਨ ਵਾਲੇ ਗੁਰਮੁਖ ਸਿੰਘ ਧਾਲੀਵਾਲ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਦੂਜੇ ਦਿਨ ਵੀ ਰਾਜਪੁਰਾ ਰੋਡ ਤੇ ਸੜਕ ਜਾਮ ਕਰਕੇ ਧਰਨਾ ਲਗਾਇਆ ਗਿਆ ।ਇਸ ਮੌਕੇ ਭਾਜਪਾ ਆਗੂ ਜੈਇੰਦਰ ਕੌਰ ਵੀ ਧਰਨੇ ਵਿੱਚ ਬੈਠੇ । ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਲਈ ਜਿੰਨਾ ਸਮਾਂ ਉਕਤ ਪੁਲਿਸ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਜਾਂਦਾ, ਸੰਸਕਾਰ ਨਹੀਂ ਕੀਤਾ ਜਾਵੇਗਾ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦਾ ਕਹਿਣਾ ਹੈ ਕਿ ਉੱਚ ਅਧਿਕਾਰੀਆਂ ਵੱਲੋਂ ਇਸ ਸਬੰਧੀ ਜਾਂਚ ਟੀਮ ਬਣਾਈ ਜਾ ਰਹੀ ਹੈ ਅਤੇ ਇਸ ਟੀਮ ਦੀ ਜਾਂਚ ਵਿਚ ਜੋ ਵੀ ਸਾਹਮਣੇ ਆਇਆ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here