ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਲੁਟੇਰਿਆਂ ਵੱਲੋ...

    ਲੁਟੇਰਿਆਂ ਵੱਲੋਂ ਵਪਾਰੀ ’ਤੇ ਤਲਵਾਰਾਂ ਨਾਲ ਹਮਲਾ, ਪੈਸਿਆਂ ਵਾਲਾ ਬੈੱਗ ਖੋਹ ਕੇ ਫਰਾਰ

    ਲੁੱਟ ਦੀ ਘਟਨਾ ’ਚ ਪੁਲਿਸ ਵੱਲੋਂ ਮੁਲਜ਼ਮਾਂ ਦੀਆਂ ਸੀਸੀਟੀਵੀ ਦੀ ਫੋਟੋਆਂ ਜਾਰੀ

    ਰਾਮਪੁਰਾ ਫੂਲ,(ਅਮਿਤ ਗਰਗ)। ਸੂਬੇ ’ਚ ਲੁੱਟ-ਖੋਹ, ਕਤਲ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਦੌਰਾਨ ਇੱਕ ਹੋਰ ਲੁੱਟ-ਖੋਹ ਦੀ ਘਟਨਾ ਸਾਹਮਣੇ ਆਈ ਹੈ। ਸ਼ਨਿੱਚਰਵਾਰ ਰਾਤ ਸ਼ਹਿਰ ਦੇ ਮੇਨ ਬਾਜ਼ਾਰ ’ਚ ਭਗਤ ਸਿੰਘ ਚੌਂਕ ਕੋਲ ਇੱਕ ਵਪਾਰੀ ’ਤੇ ਲੁੱਟਖੋਹ ਦੇ ਮਕਸਦ ਨਾਲ ਸ਼ਰੇਆਮ ਤਲਵਾਰਾਂ ਨਾਲ ਵੱਢਿਆ ਦਿੱਤਾ ਗਿਆ।

    ਦੱਸਣਯੋਗ ਹੈ ਕਿ ਮੇਨ ਚੌਂਕ ’ਚ ਰਾਸ਼ਨ (ਕਰਿਆਨਾ) ਦੇ ਵਪਾਰੀ ਮਨਮੋਹਨ ਕੁਮਾਰ ਜਦੋਂ ਰਾਤ ਕਰੀਬ 9:30 ਆਪਣੀ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ ਤਾਂ 4 ਅਣਪਛਾਤੇ ਹਥਿਆਰਬੰਦ ਨੌਜਵਾਨਾਂ ਨੇ ਉਸ ਉੱਪਰ ਹਮਲਾ ਕਰਕੇ ਗੰਭੀਰ ਜਖਮੀ ਕਰ ਦਿੱਤਾ ਅਤੇ ਪੈਸਿਆਂ ਵਾਲਾ ਬੈਗ ਖੋਹ ਕੇ ਭੱਜ ਗਏ. ਜਿਸ ਦੇ ਰੋਸ ਵਜੋਂ ਸ਼ਹਿਰ ਵਾਸੀਆਂ ਨੇ ਧਰਨਾ ਲਗਾ ਹਾਈਵੇ ਜਾਮ ਕੀਤਾ ਗਿਆ ਸੀ। ਇਸ ਮਾਮਲੇ ’ਚ ਅੱਜ ਪੁਲਿਸ ਨੇ ਵੱਖ-ਵੱਖ ਸੀਸੀਟੀਵੀ ਕੈਮਰਿਆਂ ਦੀਆਂ ਵੀਡੀਓ ਅਤੇ ਫੋਟੋਆਂ ਜਾਰੀ ਕਰਕੇ ਉਕਤ ਦੋਸ਼ੀਆਂ ਨੂੰ ਭਾਲਣ ਲਈ ਆਮ ਜਨਤਾ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੇ ਇਨ੍ਹਾਂ ਦੋਸ਼ੀਆਂ ਨੂੰ ਦੇਖਿਆ ਹੋਵੇ ਤਾਂ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਪੁਲਿਸ ਦੋਸ਼ੀਆਂ ਨੂੰ ਫੜਨ ਲਈ ਨਾਕੇਬੰਦੀ ਵੀ ਕੀਤਾ ਹੈ ਤਾਂ ਜੋ ਇਨ੍ਹਾਂ ਦੋਸੀਆਂ ਨੂੰ ਛੇਤੀ ਤੋਂ ਛੇਤੀ ਫੜਿਆ ਜਾਵੇ।

    ਇਹ ਵੀ ਪੜ੍ਹੋ : ਬੰਬੀਹਾ ਗੈਂਗ ਨੇ ਲਈ ਸੰਦੀਪ ਬਿਸ਼ਨੋਈ ਦੇ ਕਤਲ ਦੀ ਜ਼ਿੰਮੇਵਾਰੀ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here