ਗੈਂਗਸ਼ਟਰ ਜਰਨੈਲ ਸਿੰਘ ਦੇ ਕਤਲ ’ਚ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀ ਭੂਮਿਕਾ

Bambiha Gang
ਗੈਂਗਸ਼ਟਰ ਜਰਨੈਲ ਸਿੰਘ ਦੇ ਕਤਲ ’ਚ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀ ਭੂਮਿਕਾ

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿੱਚ ਗੈਂਗਸਟਰ ਜਰਨੈਲ ਸਿੰਘ ਦੇ ਕਤਲ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਬੰਬੀਹਾ ਗੈਂਗ (Bambiha Gang) ਦੇ 10 ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਨਾਂ 10 ਸ਼ੂਟਰਾਂ ਦੀ ਤਸਵੀਰ ਵਾਇਰਲ ਕੀਤੀ ਹੈ।

ਇਹ ਵੀ ਪੜ੍ਹੋ : 26/11 ਹਮਲੇ ਦੇ ਅੱਤਵਾਦੀ ਦੀ ਪਾਕਿਸਤਾਨੀ ਜ਼ੇਲ੍ਹ ’ਚ ਮੌਤ

ਡੀਜੀਪੀ ਯਾਦਵ ਨੇ ਦੱਸਿਆ ਕਿ ਪੁਲਿਸ ਇਨ੍ਹਾਂ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ ਤੇ ਛੇਤੀ ਹੀ ਇਨਾਂ ਨੂੰ ਫੜ੍ਹ ਲਿਆ ਜਾਵੇਗਾ। ਇਸ ਸਾਜਿਸ਼ ਦਾ ਪਰਦਾਫਾਸ਼ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਕੀਤਾ ਹੈ ਅਤੇ ਇਸ ਘਟਨਾ ਵਿੱਚ ਬੰਬੀਹਾ ਗੈਂਗ ਦੇ 10 ਮੁਲਜ਼ਮਾਂ/ਸ਼ੂਟਰਾਂ ਦੀ ਭੂਮਿਕਾ ਦਾ ਪਤਾ ਲਗਾਇਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ।

ਜਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਸਠਿਆਲਾ ਪਿੰਡ ’ਚ ਬੀਤੇ ਕੁਝ ਦਿਨਾ ਪਹਿਲਾਂ ਦਿਨ-ਦਿਹਾੜੇ ਗੈਂਗਸਟਰ ਜਰਨੈਲ ਸਿੰਘ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸਠਿਆਲਾ ਪਿੰਡ ਵਿੱਚ ਸਵਿਫਟ ਕਾਰ ਵਿੱਚ (Gangster Murder ) ਆਏ ਗੋਪੀ ਘਨਸ਼ਿਆਮਪੁਰੀਆ ਗੈਂਗ ਦੇ 4 ਨਕਾਬਪੋਸ਼ ਸ਼ੂਟਰਾਂ ਨੇ ਕਰੀਬ 20 ਤੋਂ ਵੱਧ ਗੋਲੀਆਂ ਚਲਾਈਆਂ। ਸ਼ੂਟਰਾਂ ਨੇ ਉਸ ਨੂੰ ਘਰ ਦੇ ਨੇੜੇ ਦੁਕਾਨ ਦੇ ਬਾਹਰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਕਤਲ ਕਰਨ ਤੋਂ ਬਾਅਦ ਸ਼ੂਟਰ ਫਰਾਰ ਹੋ ਗਏ। Bambiha Gang

ਇਸ ਹਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ,. ਜਿਸ ਦੇ ਨਕਾਬਪੋਸ਼ ਬਦਮਾਸ਼ ਦੁਕਾਨ ਦੇ ਬਾਹਰ ਪਹੁੰਚ ਗਏ। ਉਨ੍ਹਾਂ ਨੂੰ ਦੇਖ ਕੇ ਗੈਂਗਸ਼ਟਰ ਜਰਨੈਲ ਸਿੰਘ ਅੰਦਰੋਂ ਭੱਜਣ ਲੱਗ ਪੈਂਦਾ ਹੈ, ਉਦੋਂ ਹੀ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਉਸ ‘ਤੇ ਇਕ ਤੋਂ ਬਾਅਦ ਇਕ 20 ਰਾਉਂਡ ਫਾਇਰ ਕੀਤੇ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਤਿੰਦਰ ਸਿੰਘ, ਐਸ.ਐਸ.ਪੀ ਨੇ ਦੱਸਿਆ ਕਿ ਕਾਤਲਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਦੀ ਗ੍ਰਿਫਤਾਰੀ ਕਰ ਲਈ ਜਾਵੇਗੀ। ਉਨਾਂ ਖਿਲਾਫ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਨ ਸਮੇਤ ਚਾਰ ਐਫਆਈਆਰ ਦਰਜ ਹਨ।