ਸਾਡੇ ਨਾਲ ਸ਼ਾਮਲ

Follow us

13.2 C
Chandigarh
Wednesday, February 25, 2026
More
    Home Breaking News ਭਾਰੀ ਮੀਂਹ ਕਾਰ...

    ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ, ਲੱਖਾਂ ਦਾ ਨੁਕਸਾਨ

    Rain
    ਰਾਮਾਂ ਮੰਡੀ: ਮੀਂਹ ਕਾਰਨ ਮਕਾਨ ਦੀ ਛੱਤ ਡਿੱਗਣ ਕਾਰਨ ਨੁਕਸਾਨਿਆ ਗਿਆ ਘਰ ਦਾ ਸਮਾਨ।

    (ਸਤੀਸ਼ ਜੈਨ) ਰਾਮਾਂ ਮੰਡੀ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਸ਼ੁੱਕਰਵਾਰ ਰਾਤ ਨੂੰ ਹੋਈ ਭਾਰੀ ਬਰਸਾਤ ਕਾਰਨ ਨੇੜਲੇ ਪਿੰਡ ਬਾਘਾ ਵਿੱਚ ਇੱਕ ਮਕਾਨ ਦੀ ਛੱਤ ਡਿੱਗ ਗਈ, ਜਿਸ ਵਿੱਚ ਕੋਈ ਜਾਨੀ ਨੁਕਸਾਨ ਤਾਂ ਭਾਵੇਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਜ਼ਰੂਰ ਹੋਇਆ। Rain

    ਇਹ ਵੀ ਪੜ੍ਹੋ: ਘੱਗਰ ’ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

    Rain
    ਰਾਮਾਂ ਮੰਡੀ: ਮੀਂਹ ਕਾਰਨ ਮਕਾਨ ਦੀ ਛੱਤ ਡਿੱਗਣ ਕਾਰਨ ਨੁਕਸਾਨਿਆ ਗਿਆ ਘਰ ਦਾ ਸਮਾਨ।

    ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਕਾਨ ਮਾਲਕ ਅਜੈਬ ਸਿੰਘ ਪੁੱਤਰ ਜੰਗ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਪਏ ਭਾਰੀ ਮੀਂਹ ਕਾਰਨ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਘਰ ਦਾ ਸਾਰਾ ਸਮਾਨ ਟੁੱਟ ਫੁੱਟ ਗਿਆ। ਇਸ ਦੇ ਨਾਲ ਲੱਗਦੇ ਦੋ ਮਕਾਨ ਵੀ ਨੁਕਸਾਨੇ ਗਏ ਹਨ। ਉਸ ਨੇ ਦੱਸਿਆ ਕਿ ਉਹ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ ਅਤੇ ਉਸ ਨੇ ਮੁੱਖ ਮੰਤਰੀ ਪੰਜਾਬ ਤੋਂ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ।

    LEAVE A REPLY

    Please enter your comment!
    Please enter your name here