ਪੰਜਾਬ ਵਿਧਾਨ ਸਭਾ ਦੇ ਬਾਹਰ ਫਿਰ ਹੰਗਾਮਾ ਸ਼ੁਰੂ

Ruckus Started, )utside, The Assembly

ਆਪ ਵਿਧਾਇਕਾਂ ਨੇ ਕੀਤਾ ਹੰਗਾਮਾ

ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਅੱਜ ਵਿਧਾਨ ਸਭਾ ਦੇ ਬਾਹਰ ਵਿਧਾਇਕਾਂ ਨੇ ਮੁੜ ਹੰਗਾਮਾ ਸ਼ੁਰੂ ਕਰ ਦਿੱਤਾ। ਇਹ ਸਾਰੇ ਵਿਧਾਇਕ ਆਮ ਆਦਮੀ ਪਾਰਟੀ ਦੇ ਹਨ। ਉੱਧਰ ਸ੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਲੇ ਚੋਗੇ ਪਾ ਕੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਹੋਰ ਵੀ ਵਿਧਾਇਕ ਹਾਜ਼ਰ ਸਨ।

ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਆਪ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚੋਂ ਬਾਊਂਸਰਾਂ ਵੱਲੋਂ ਧੱਕੇ ਮਾਰ ਕੇ ਬਾਹਰ ਕੱਢਿਆ ਗਿਆ ਸੀ। ਇਸ ਧੱਕਾਮੁੱਕੀ ਦੌਰਾਨ ਕਈ ਵਿਧਾਇਕ ਜ਼ਖ਼ਮੀ ਹੋ ਗਏ ਸਨ। ਇਸ ਨੂੰ ਲੈ ਕੇ ਆਪ ਵਿਧਾਇਕਾਂ ਵਿੱਚ ਖਾਸਾ ਗੁੱਸਾ ਪਾਇਆ ਜਾ ਰਿਹਾ ਹੈ।

ਸੁਖਬੀਰ ਬਾਦਲ ਨੇ ਵਿਸ਼ੇਸ਼ ਅਧਿਕਾਰ ਘਾਣ ਦਾ ਪ੍ਰਸਤਾਵ ਲਿਆਂਦਾ

ਉੱਧਰ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸਪੀਕਰ ਨੂੰ  ਡਿਸਮਿਸ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਪੀਕਰ ਨੂੰ ਡਿਸਮਿਸ ਨਾ ਕੀਤਾ ਗਿਆ ਤਾਂ ਪੰਜਾਬ ਭਰ ਵਿੱਚ ਹੰਗਾਮਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਲੋਕ ਰਾਜ ਹੈ ਜੰਗਰਾਜ ਨਹੀਂ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਉਨ੍ਹਾਂ ਨੇ ਸਦਨ ਵਿੱਚ ਇੱਕ ਵਿਸ਼ੇਸ਼ ਅਧਿਕਾਰ ਘਾਣ ਦਾ ਪ੍ਰਸਤਾਵ ਲਿਆਂਦਾ। ਇਸ ਨੂੰ ਲੈ ਕੇ ਅਕਾਲੀ ਦਲ ਦਾ ਇੱਕ ਵਫ਼ਦ ਸ਼ਾਮ 4 ਵਜੇ ਰਾਜਪਾਲ ਨੂੰ ਮਿਲੇਗਾ।  ਉੱਧਰ ਸਪੀਕਰ ਨੇ ਇਸ ਨੂੰ ਲੈ ਕੇ ਸੁਖਬੀਰ ਬਾਦਲ ਖਿਲਾਫ਼ ਕਾਰਵਾਈ ਦੇ ਆਦੇਸ਼ ਦਿੱਤੇ ਹਨ।