ਆਈਸਕ੍ਰੀਮ ਵੇਚਣ ਵਾਲੇ ਦੇ ਫੋਨ ਤੋਂ ਫਰਜ਼ੀ ਕਾਲ ਆਈ ਸੀ
ਲੁਧਿਆਣਾ। ਪੱਖੋਵਾਲ ਰੋਡ ‘ਤੇ ਸਥਿਤ ਇੰਡੋਰ ਸਟੇਡੀਅਮ ‘ਚ ਉਸ ਸਮੇਂ ਹਲਚਲ ਮਚ ਗਈ ਜਦੋਂ ਕਿਸੇ ਨੇ ਪੁਲਿਸ ਕੰਟਰੋਲ ਰੂਮ ਨੂੰ ਫੋਨ ਕਰਕੇ ਪੰਜਾਬੀ ਗਾਇਕ ਸਤਿੰਦਰ ਸਰਤਾਜ (Satinder Sartaaj) ਦੇ ਪ੍ਰੋਗਰਾਮ ‘ਚ ਬੰਬ ਹੋਣ ਦੀ ਸੂਚਨਾ ਦਿੱਤੀ। ਸਿਰਫ ਕਾਲ ਕਰਨ ਵਾਲੇ ਵਿਅਕਤੀ ਨੇ ਇਂਨਾ ਕਹਿ ਕੇ ਫੋਨ ਕੱਟ ਦਿੱਤਾ। ਇਸ ਤੋਂ ਬਾਅਦ ਪੁਲਿਸ ਵਿਭਾਗ ਹਰਕਤ ਵਿੱਚ ਆ ਗਿਆ ਅਤੇ ਕਿਸੇ ਵੀ ਤਰ੍ਹਾਂ ਦੀ ਭਗਦੜ ਨੂੰ ਰੋਕਣ ਲਈ ਪੁਲਿਸ ਟੀਮਾਂ ਨੇ ਚੁੱਪ-ਚੁਪੀਤੇ ਸਟੇਡੀਅਮ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਚਲਾਈ। ਬਾਅਦ ਵਿੱਚ ਪਤਾ ਲੱਗਾ ਕਿ ਇਹ ਇੱਕ ਫਰਜ਼ੀ ਕਾਲ ਸੀ।
ਕਿਸੇ ਸ਼ਰਾਰਤੀ ਅਨਸਰ ਨੇ ਕੀਤੀ ਸ਼ਰਾਰਤ
ਮਿਲੀ ਜਾਣਕਾਰੀ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਕੁਝ ਲੋਕਾਂ ਨੂੰ ਸਰਤਾਜ ਦੇ ਪ੍ਰੋਗਰਾਮ ਦੀਆਂ ਟਿਕਟਾਂ ਨਹੀਂ ਮਿਲ ਸਕੀਆਂ। ਇਸੇ ਦੁਸ਼ਮਣੀ ‘ਚ ਕਿਸੇ ਸ਼ਰਾਰਤੀ ਅਨਸਰ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਏਡੀਸੀਪੀ ਸਮੀਰ ਵਰਮਾ ਦਾ ਕਹਿਣਾ ਹੈ ਕਿ ਕਾਲ ਫਰਜ਼ੀ ਸੀ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ