(ਸੱਚ ਕਹੂੰ ਨਿਊਜ਼) ਬਰਮਿੰਘਮ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਦੇਸ਼-ਵਿਦੇਸ਼ ਦੀ ਸਾਧ-ਸੰਗਤ ਵੱਲੋਂ 168 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਡੇਰਾ ਸੱਚਾ ਸੌਦਾ ਸਥਾਪਨਾ ਮਹੀਨੇ ਦੀ ਖੁਸ਼ੀ ਵਿੱਚ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇਂ ਰੋਗ ਅਭਿਸ਼ਾਪ’ ਤਹਿਤ ਬਰਮਿੰਘਮ ਵਿਖੇ ਵਾਲਸਲ ਕਾਉਂਸਿਲ ਦੇ ਨਾਲ ਮਿਲ ਕੇ ਸਫਾਈ ਅਭਿਆਨ ਚਲਾਇਆ ਗਿਆ ਅਤੇ 40 ਵੱਡੇ ਬੈਗ ਕੂੜਾ ਇਕੱਠਾ ਕੀਤਾ ਗਿਆ।


ਇਹ ਵੀ ਪੜ੍ਹੋ: MSG Health Tips: ਖਾਣ-ਪੀਣ ਦੀਆਂ ਇਹ ਆਦਤਾਂ ਬਚਾਉਣਗੀਆਂ ਰੋਗਾਂ ਤੋਂ
ਇਸ ਮੌਕੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈੱਲਫੇਅਰ ਕਮੇਟੀ ਦੀ ਅਗਵਾਈ ਵਿੱਚ ਚਲਾਏ ਇਸ ਅਭਿਆਨ ਵਿੱਚ 22 ਸੇਵਾਦਾਰਾਂ ਨੇ ਮੂਲ ਨਾਗਰਿਕਾਂ ਨਾਲ ਮਿਲ ਕੇ ਸੇਵਾ ਕਾਰਜਾਂ ’ਚ ਯੋਗਦਾਨ ਪਾਇਆ। ਇਸ ਮੌਕੇ ਮੂਲ ਨਾਗਰਿਕਾਂ ਨੇ ਸੇਵਾਦਾਰਾਂ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ।