ਲੰਦਨ ਦੀ ਸਾਧ-ਸੰਗਤ ਨੇ ਪਵਿੱਤਰ ਸਤਿਸੰਗ ਭੰਡਾਰਾ ਮਹੀਨੇ ਦੀ ਖੁਸ਼ੀ ’ਚ ਖ਼ੂਨਦਾਨ ਕੈਂਪ ਲਾਇਆ

Blood Donation Camp
ਲੰਦਨ : ਇਸ ਮੌਕੇ ਖ਼ੂਨਦਾਨ ਕਰਦੇ ਹੋਏ ਸੇਵਾਦਾਰ ਅਤੇ ਇੱਕ ਸਾਂਝੀ ਤਸਵੀਰ ’ਚ ਸੇਵਾਦਾਰ। ਤਸਵੀਰਾਂ : ਸੱਚ ਕਹੂੰ ਨਿਊਜ਼

ਸਾਧ-ਸੰਗਤ ਨੇ 36 ਯੂਨਿਟ ਖ਼ੂਨਦਾਨ ਕੀਤਾ (Blood Donation Camp)

(ਸੱਚ ਕਹੂੰ ਨਿਊਜ਼) ਲੰਦਨ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਦੇਸ਼-ਵਿਦੇਸ਼ ਦੀ ਸਾਧ*ਸੰਗਤ 163 ਮਾਨਵਤਾ ਭਲਾਈ ਦੇ ਕਾਰਜ ਬੜੇ ਹੀ ਉਤਸ਼ਾਹ ਨਾਲ ਕਰ ਰਹੀ ਹੈ ਇਸੇ ਲੜੀ ਤਹਿਤ ਪਵਿੱਤਰ ਐੱਮ.ਐੱਸ.ਜੀ ਸਤਿਸੰਗ ਭੰਡਾਰਾ ਮਹੀਨੇ ਦੀ ਖੁਸ਼ੀ ਵਿਚ ਸਾਧ-ਸੰਗਤ ਇੰਗਲੈਂਡ ਦੇ ਬਲਾਕ ਲੰਦਨ ਵੱਲੋਂ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੀ ਅਗਵਾਈ ਵਿਚ ਵੈਸਟਫੀਲਡ ਸ਼ਾਪਿੰਗ ਸੈਂਟਰ ਦੇ ਐਨ.ਐਚ.ਐਸ. ਬਲੱਡ ਬੈਂਕ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ ਅਤੇ 36 ਯੂਨਿਟ ਖ਼ੂਨਦਾਨ ਹੋਇਆ। Blood Donation Camp

Blood Donation Camp
ਲੰਦਨ ਦੀ ਸਾਧ-ਸੰਗਤ ਨੇ ਪਵਿੱਤਰ ਸਤਿਸੰਗ ਭੰਡਾਰਾ ਮਹੀਨੇ ਦੀ ਖੁਸ਼ੀ ’ਚ ਖ਼ੂਨਦਾਨ ਕੈਂਪ ਲਾਇਆ

ਇਹ ਵੀ ਪੜ੍ਹੋ: Summer Vacation: ਪੰਜਾਬ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਐਨੇ ਦਿਨ ਬੰਦ ਰਹਿਣਗੇ ਸਕੂਲ

ਇਸ ਮੌਕੇ ਜਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਧ-ਸੰਗਤ ਨੇ ਖ਼ੂਨਦਾਨ ਕੈਂਪ ਦੌਰਾਨ ਬੜੇ ਹੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਖ਼ੂਨਦਾਨ ਕੀਤਾ। ਇਸ ਮੌਕੇ ਸੇਵਾਦਾਰਾਂ ਦੇ ਖ਼ੂਨਦਾਨ ਕਰਨ ਤੋਂ ਪ੍ਰੇਰਿਤ ਹੁੰਦਿਆਂ ਸਥਾਨਕ ਲੋਕਾਂ ਨੇ ਵੀ ਖ਼ੂਨਦਾਨ ਕਰਕੇ ਆਪਣਾ ਯੋਗਦਾਨ ਪਾਇਆ। ਜਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਦਨ ਦੀ ਸਾਧ-ਸੰਗਤ ਤੋਂ ਇਲਾਵਾ ਮੈਨਚੈਸਟਰ, ਲੈਸਟਰ ਅਤੇ ਬਰਮਿੰਘਮ ਵਿਖੇ ਵੀ ਖ਼ੂਨਦਾਨ ਕੈਂਪ ਲਗਾਏ ਜਿਸ ਵਿਚ ਸਥਾਨਕ ਸਾਧ-ਸੰਗਤ ਨੇ ਆਪਣਾ ਭਰਪੂਰ ਸਹਿਯੋਗ ਕੀਤਾ।

 

ਇਸ ਮੌਕੇ ਬਲੱਡ ਬੈਂਕ ਦੇ ਸਟਾਫ ਨੇ ਸੇਵਾਦਾਰਾਂ ਦੀ ਇਸ ਨੇਕ ਕਾਰਜ ਲਈ ਪ੍ਰਸੰਸ਼ਾ ਕਰਦਿਆਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅਤੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਅਤੇ ਹੋਰ ਵੀ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਬੇਨਤੀ ਕੀਤੀ । Blood Donation Camp

LEAVE A REPLY

Please enter your comment!
Please enter your name here