ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News World Environ...

    World Environment Day 2025: ਤੜਕਸਾਰ ਉੱਠਦਿਆਂ ਹੀ ਮਲੋਟ ਦੀ ਸਾਧ-ਸੰਗਤ ਨੇ ਮਨਾਇਆ ‘ਵਿਸ਼ਵ ਵਾਤਾਵਰਣ ਦਿਵਸ’

    World Environment Day 2025
    World Environment Day 2025: ਤੜਕਸਾਰ ਉੱਠਦਿਆਂ ਹੀ ਮਲੋਟ ਦੀ ਸਾਧ-ਸੰਗਤ ਨੇ ਮਨਾਇਆ ‘ਵਿਸ਼ਵ ਵਾਤਾਵਰਣ ਦਿਵਸ’

    World Environment Day 2025: ਪੂਜਨੀਕ ਗੁਰੂ ਜੀ ਦੁਆਰਾ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਦੀ ਦਿੱਤੀ ਸਿੱਖਿਆ ’ਤੇ ਚੱਲਦੇ ਹੋਏ ਬਲਾਕ ਮਲੋਟ ਦੀ ਸਾਧ-ਸੰਗਤ ਨੇ ਲਗਾਏ ਬੂਟੇ : 85 ਮੈਂਬਰ ਪੰਜਾਬ

    World Environment Day 2025: ਮਲੋਟ (ਮਨੋਜ)। ਬਲਾਕ ਮਲੋਟ ਦੀ ਸਾਧ-ਸੰਗਤ ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਚੱਲਦੇ ਹੋਏ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਦੀਆਂ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ, ਭਾਵੇਂ ਕੋਈ ਵੀ ਖੁਸ਼ੀ ਜਾਂ ਗਮੀ ਦਾ ਮੌਕਾ ਹੋਵੇ ਬਲਾਕ ਮਲੋਟ ਦੀ ਸਾਧ-ਸੰਗਤ ਬੂਟੇ ਲਾ ਕੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਹਰ ਹੀਲਾ ਵਰਤ ਰਹੀ ਹੈ। ਉਕਤ ਗੱਲਾਂ ਦਾ ਪ੍ਰਗਟਾਵਾ 85 ਮੈਂਬਰ ਪੰਜਾਬ ਰਾਹੁਲ ਇੰਸਾਂ, ਰਿੰਕੂ ਇੰਸਾਂ, ਬਲਰਾਜ ਸਿੰਘ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਭੈਣ ਕਿਰਨ ਇੰਸਾਂ, ਅਮਰਜੀਤ ਕੌਰ ਇੰਸਾਂ, ਸਤਵੰਤ ਕੌਰ ਇੰਸਾਂ ਅਤੇ ਮਮਤਾ ਇੰਸਾਂ, ਬਲਾਕ ਪ੍ਰੇਮੀ ਸੇਵਕ ਅਨਿਲ ਕੁਮਾਰ ਇੰਸਾਂ ਨੇ ਕੀਤਾ।

    World Environment Day 2025

    ਉਨ੍ਹਾਂ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਸ਼ੁਰੂ ਕੀਤੇ 72ਵੇਂ ਮਾਨਵਤਾ ਭਲਾਈ ਕਾਰਜ ‘ਕੁਦਰਤ ਮੁਹਿੰਮ’ ਤਹਿਤ ਜਿੱਥੇ ਪਿਛਲੇ ਕਈ ਸਾਲਾਂ ਤੋਂ ਬਲਾਕ ਮਲੋਟ ਦੀ ਸਾਧ-ਸੰਗਤ ਬੂਟੇ ਲਾ ਰਹੀ ਹੈ ਅਤੇ ਹੁਣ ਤੱਕ ਜਿੱਥੇ 84 ਹਜ਼ਾਰ ਤੋਂ ਵੀ ਜ਼ਿਆਦਾ ਬੂਟੇ ਲਾਏ ਜਾ ਚੁੱਕੇ ਹਨ ਉਥੇ ਪਿਛਲੇ 6 ਸਾਲਾਂ ਦੌਰਾਨ 33 ਹਜ਼ਾਰ 670 ਬੂਟੇ ਲਾਏ ਜਾ ਚੁੱਕੇ ਹਨ ਅਤੇ ਅੱਜ ਵੀ ਵਿਸ਼ਵ ਵਾਤਾਵਰਣ ਦਿਵਸ ਮੌਕੇ ਐਮਐਸਜੀ ਡੇਰਾ ਸੱਚਾ ਤੇ ਮਾਨਵਤਾ ਭਲਾਈ ਕੇਂਦਰ ਸਾਂਝਾ ਧਾਮ ਮਲੋਟ ਵਿੱਚ ਫਲਦਾਰ ਅਤੇ ਫੁੱਲਦਾਰ ਬੂਟੇ ਲਾ ਕੇ ਵਿਸ਼ਵ ਵਾਤਵਾਰਣ ਦਿਵਸ ਮਨਾਇਆ ਗਿਆ। World Environment Day 2025

    Read Also : World Environment Day 2025 ’ਤੇ ਵਿਸ਼ੇਸ਼: 17 ਕਰੋੜ ਤੋਂ ਵੱਧ ਬੂਟੇ ਲਾ ਚੁੱਕਾ ਹੈ ਡੇਰਾ ਸੱਚਾ ਸੌਦਾ

    ਉਨ੍ਹਾਂ ਦੱਸਿਆ ਕਿ ਬਲਾਕ ਮਲੋਟ ਦੀ ਸਾਧ-ਸੰਗਤ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਲਗਾਤਾਰ ਆਪਣੇ ਯਤਨ ਕਰ ਰਹੀ ਹੈ ਅਤੇ ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਅਮਲ ਕਰਦੇ ਹੋਏ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।

    World Environment Day 2025

    ਇਸ ਮੌਕੇ ਸੇਵਾਦਾਰਾਂ ਵਿੱਚੋਂ ਸੱਤਪਾਲ ਇੰਸਾਂ, ਸੋਨੂੰ ਮਿਗਲਾਣੀ ਇੰਸਾਂ, ਸੁਖਦਰਸ਼ਨ ਸਿੰਘ ਇੰਸਾਂ, ਗੋਪਾਲ ਇੰਸਾਂ, ਸ਼ੰਭੂ ਇੰਸਾਂ, ਤਾਰਾ ਇੰਸਾਂ, ਸੁਨੀਲ ਫੁਟੇਲਾ ਇੰਸਾਂ, ਨਰਿੰਦਰ ਭੋਲਾ ਇੰਸਾਂ, ਜਗਦੇਵ ਸ਼ਰਮਾ ਇੰਸਾਂ, ਅਸ਼ੋਕ ਗਰੋਵਰ ਇੰਸਾਂ, ਪ੍ਰੇਮ ਚਾਵਲਾ ਇੰਸਾਂ, ਅਰੁਣ ਇੰਸਾਂ ਤੇ ਸੰਤੋਖਪਾਲ ਇੰਸਾਂ ਆਦਿ ਮੌਜ਼ੂਦ ਸਨ।

    World Environment Day 2025