ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home ਰੂਹਾਨੀਅਤ ਅਨਮੋਲ ਬਚਨ ਸੰਤ ਦੱਸਦੇ ਹਨ ...

    ਸੰਤ ਦੱਸਦੇ ਹਨ ਪਰਮਾਤਮਾ ਨੂੰ ਪਾਉਣ ਦਾ ਤਰੀਕਾ : ਪੂਜਨੀਕ ਗੁਰੂ ਜੀ

    Dera Sacha Sauda, Gurmeet Ram Rahi, God,Preciuous Word

    ਸੰਤ ਦੱਸਦੇ ਹਨ ਪਰਮਾਤਮਾ ਨੂੰ ਪਾਉਣ ਦਾ ਤਰੀਕਾ : ਪੂਜਨੀਕ ਗੁਰੂ ਜੀ

    ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਸੰਸਾਰ ’ਚ ਇਹ ਕੋਈ ਨਹੀਂ ਜਾਣਦਾ ਸੀ ਕਿ ਪਰਮਾਤਮਾ, ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ, ਰਾਮ ਅਜਿਹੀ ਕੋਈ ਸੁਪਰੀਮ ਪਾਵਰ ਹੈ, ਅਜਿਹੀ ਕੋਈ ਸ਼ਕਤੀ ਹੈ, ਜੋ ਸਭ ਦੇ ਅੰਦਰ ਮੌਜ਼ੂਦ ਹੈ ਤੇ ਉਸ ਨੂੰ ਬੁਲਾਇਆ ਜਾਵੇ ਤਾਂ ਉਹ ਇਸ ਜਹਾਨ ਦੇ ਤਾਂ ਕੀ ਅਗਲੇ ਜਹਾਨ ਦੇ ਵੀ ਕੰਮ ਸੰਵਾਰ ਦਿੰਦਾ ਹੈ ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਮਾਲਕ ਸਰੂਪ ਗੁਰੂ, ਮੁਰਸ਼ਿਦ-ਏ-ਕਾਮਿਲ ਇਸ ਦੁਨੀਆਂ ’ਚ ਆਏ, ਉਨ੍ਹਾਂ ਨੇ ਦੱਸਿਆ ਕਿ ਅਜਿਹੀ ਕੋਈ ਤਾਕਤ ਹੈ, ਜਿਸ ਨੂੰ ਇਨਸਾਨ ਇਸਤੇਮਾਲ ਕਰ ਸਕਦਾ ਹੈ,

    ਜਿਸ ਨੂੰ ਇਨਸਾਨ ਪ੍ਰਾਪਤ ਵੀ ਕਰ ਸਕਦਾ ਹੈ ਅਜਿਹੀ ਤਾਕਤ , ਅਜਿਹੀ ਸ਼ਕਤੀ ਜੋ ਸਭ ਦੇ ਅੰਦਰ ਹੈ, ਗੁਰੂ, ਮੁਰਸ਼ਿਦ ਨੇ ਉਸ ਨਾਲ ਗੱਲ ਕਰਨ ਦਾ ਤਰੀਕਾ ਦੱਸਿਆ ਤੁਸੀਂ ਕਿਵੇਂ ਉਸ ਤਾਕਤ ਨਾਲ ਗੱਲ ਕਰ ਸਕਦੇ ਹੋ, ਕਿਵੇਂ ਉਸ ਤਾਕਤ ਨੂੰ ਆਪਣੇ ਅੰਦਰ ਮਹਿਸੂਸ ਕਰਕੇ ਜ਼ਿੰਦਗੀ ’ਚ ਬਹਾਰਾਂ ਲਿਆ ਸਕਦੇ ਹੋ ਤੇ ਗ਼ਮ, ਚਿੰਤਾ, ਟੈਨਸ਼ਨ, ਪਰੇਸ਼ਾਨੀਆਂ, ਬਿਮਾਰੀਆਂ ਨੂੰ ਉਡਾ ਸਕਦੇ ਹੋ ਅਤੇ ਉਹ ਤਰੀਕਾ ਦੱਸਿਆ ਉਸ ਸੁਪਰੀਮ ਪਾਵਰ ਦਾ, ਜਿਸ ਨੂੰ ‘ਨਾਮ’ ਕਹਿੰਦੇ ਹਨ ਬਾਇ-ਨੇਮ ਉਸ ਨੂੰ ਕਿਵੇਂ ਬੁਲਾਉਣਾ ਹੈ? ਉਹ ਗੁਰੂ ਮੰਤਰ, ਉਹ ਜੁਗਤੀ, ਉਹ ਮੈਥਡ, ਉਹ ਤਰੀਕਾ ਜਿਸ ਦੀ ਵਰਤੋਂ ਕਰਨ ਨਾਲ ਤੁਹਾਡੇ ਅੰਦਰ ਉਸ ਦੀ ਸ਼ਕਤੀ ਜਾਗ ਜਾਂਦੀ ਹੈ ਤੇ ਤੁਹਾਡੀ ਸ਼ਕਤੀ ਕਈ ਗੁਣਾ ਵੱਧ ਜਾਂਦੀ ਹੈ ਤੇ ਵੱਧੀ ਹੋਈ ਸ਼ਕਤੀ ਨਾਲ ਤੁਸੀਂ ਪਰਮਾਨੰਦ ਲੈ ਸਕਦੇ ਹੋ, ਸਾਰੀਆਂ ਖੁਸ਼ੀਆਂ ਪ੍ਰਾਪਤ ਕਰ ਸਕਦੇ ਹੋ,

    ਜਿਸ ਦੀ ਕਦੇ ਕਲਪਨਾ ਵੀ ਨਹੀਂ ਕੀਤੀ ਹੁੰਦੀ ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਮਾਲਕ ਦੀਆਂ ਸਾਰੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸੰਤ, ਪੀਰ-ਫ਼ਕੀਰ, ਨਾਮ-ਸ਼ਬਦ, ਮੈਥਡ ਆਫ਼ ਮੈਡੀਟੇਸ਼ਨ ਦੱਸਦੇ ਹਨ ਨਾਮ-ਸ਼ਬਦ ਦਾ ਜਾਪ ਕਰੋ, ਅਭਿਆਸ ਕਰੋ, ਤਾਂ ਸੰਤ ਜੋ ਦੱਸਦੇ ਹਨ ਉਸ ਨੂੰ ਤੁਸੀਂ ਪ੍ਰਾਪਤ ਵੀ ਕਰ ਸਕਦੇ ਹੋ ਸੰਤ ਦੱਸਦੇ ਹਨ ਕਿ ਤੁਹਾਡੇ ਅੰਦਰ ਅੰਮ੍ਰਿਤ, ਹਰੀਰਸ, ਆਬੋ-ਹਯਾਤ ਹੈ ਤੇ ਇਸ ਨੂੰ ਤੁਸੀਂ ਪ੍ਰਾਪਤ ਕਰ ਸਕਦੇ ਹੋ ਸੰਤ ਦੱਸਦੇ ਹਨ ਕਿ ਤੁਹਾਨੂੰ ਉਹ ਸਾਰੀਆਂ ਖੁਸ਼ੀਆਂ ਮਿਲਣਗੀਆਂ,

    ਜਿਨ੍ਹਾਂ ਦੀ ਤੁਸੀਂ ਕਦੇ ਕਲਪਨਾ ਨਹੀਂ ਕੀਤੀ ਹੋਵੇਗੀ ਉਹ ਪਰਮਾਨੰਦ ਮਿਲੇਗਾ, ਉਹ ਲੱਜ਼ਤ ਮਿਲੇਗੀ, ਜੋ ਖ਼ਤਮ ਨਹੀਂ ਹੁੰਦੀ ਬਸ ਤੁਸੀਂ ਬਚਨਾਂ ’ਤੇ ਅਮਲ ਕਰੋ ਜੋ ਲੋਕ ਬਚਨਾਂ ਨੂੰ ਮੰਨ ਕੇ ਅਮਲ ਕਰਦੇ ਹਨ, ਉਨ੍ਹਾਂ ਨੂੰ ਅੰਦਰ-ਬਾਹਰ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿੰਦੀ ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਬਚਨ ਪੀਰ, ਫ਼ਕੀਰਾਂ ਦੇ ਖੁਦ ਦੇ ਨਹੀਂ ਹੁੰਦੇ, ਸਗੋਂ ਉਹ ਅੱਲ੍ਹਾ, ਵਾਹਿਗੁਰੂ, ਮਾਲਕ ਦੇ ਬਚਨ ਸੁਣਾਉਂਦੇ ਹਨ ਜੋ ਲੋਕ ਸੁਣ ਕੇ ਮੰਨ ਲੈਂਦੇ ਹਨ, ਜ਼ਿੰਦਗੀ ’ਚ ਬਹਾਰਾਂ ਆ ਜਾਂਦੀਆਂ ਹਨ ਤੇ ਜੋ ਲੋਕ ਨਹੀਂ ਮੰਨਦੇ, ਉਹ ਦੁਖੀ, ਪਰੇਸ਼ਾਨ ਗਮਗੀਨ ਰਹਿੰਦੇ ਹਨ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.