(ਖੁਸਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕੀਤੀ ਜਾਣ ਵਾਲੀ ਮਹਾਂ ਪੰਚਾਇਤ ਨੂੰ ਦਿੱਲੀ ਪੁਲਿਸ ਵੱਲੋਂ ਮਨਜ਼ੂਰੀ ਦੇ ਦਿੱਤੀ ਹੈ। ਕਿਸਾਨ ਆਗੂਆਂ ਵੱਲੋਂ ਦੇਸ਼ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਇਸ ਮਹਾਂ ਪੰਚਾਇਤ ਵਿੱਚ ਪੁੱਜਣ। Kisan Maha Panchayat
ਇਹ ਵੀ ਪੜ੍ਹੋ: ਮੈਂਬਰ ਪਾਰਲੀਮੈਂਟ ਪਰਨੀਤ ਕੌਰ ਭਲਕੇ ਹੋਣਗੇ ਭਾਜਪਾ ‘ਚ ਸ਼ਾਮਲ
ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਤੇ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਮਨਜ਼ੂਰੀ ਦਾ ਪੱਤਰ ਉਨ੍ਹਾਂ ਨੂੰ ਮਿਲ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਤਹੱਈਆ ਸੀ ਕਿ ਉਹ ਮਨਜ਼ੂਰੀ ਨਾ ਮਿਲਣ ਦੀ ਸੂਰਤ ਵਿੱਚ ਵੀ ਉੱਥੇ ਮਹਾਂ ਪੰਚਾਇਤ ਜ਼ਰੂਰ ਕਰਦੇ। ਉਨ੍ਹਾਂ ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ, ਉਤਰਾਖੰਡ, ਮੱਧ ਪ੍ਰਦੇਸ਼ ਤੇ ਗੁਜਰਾਤ ਆਦਿ ਸੂਬਿਆਂ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਵੱਲ ਚਾਲੇ ਪਾ ਦੇਣ। Kisan Maha Panchayat
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਕਰਨਗੇ ਵੱਡਾ ਐਲਾਨ, ਸਿਆਸਤ ’ਚ ਆਵੇਗਾ ਭੂਚਾਲ
ਚੰਡੀਗੜ੍ਹ। ਕਿਸਾਨ ਪਿਛਲੇ ਮਹੀਨੇ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਸੂਬੇ ਦੀਆਂ ਹੱਦਾਂ ’ਤੇ ਦਿੱਲੀ ਜਾਣ ਦੀ ਜਿਦ ਵਿੱਚ ਬੈਠੇ ਹਨ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅੱਜ ਵੱਡਾ ਐਲਾਨ ਕਰਨ ਵਾਲੇ ਹਨ। ਉਨ੍ਹਾਂ ਆਖਿਆ ਕਿ ਅੱਜ ਦਾ ਐਲਾਨ ਸਿਆਸੀ ਭੂਚਾਲ ਲਿਆਉਣ ਵਾਲਾ ਹੈ ਅਤੇ ਕੇਂਦਰ ਸਰਕਾਰ ਐੱਮਐੱਸਪੀ ਦੇਣ ਲਈ ਮਜ਼ਬੂਰ ਹੋ ਜਾਵੇਗੀ। (Sarwan Singh Pandher)
ਉਨ੍ਹਾਂ ਕਿਹਾ ਕਿ ਅੱਜ 3 ਵਜੇ ਉਹ ਸ਼ੰਭੂ ਬਾਰਡਰ ਉੱਤੇ ਐਲਾਨ ਕਰਨਗੇ। ਦੋਵਾਂ ਫੋਰਮਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਅੱਜ ਵੱਡਾ ਐਨਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇਸ ਕਿਸਮ ਦਾ ਐਲਾਨ ਹੋਵੇਗਾ ਜੋ ਪੰਜਾਬ ਅਤੇ ਦੇਸ਼ ਦੀ ਸਿਆਸਤ ਵਿੱਚ ਭੂਚਾਲ ਲਿਆ ਦੇਵੇਗਾ। ਸਰਕਾਰ ਨੂੰ ਮਜ਼ਬੂਰ ਕਰ ਦੇਵੇਗਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਣ।