ਮੁਹਾਲੀ ਦੀ ਸੰਗਤ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡ ਕੇ ਮਨਾਈ ਦੀਵਾਲੀ
ਮੋਹਾਲੀ (ਐਮ ਕੇ ਸ਼ਾਇਨਾ)। ਦੇਸ਼ ਵਿਦੇਸ਼ ਵਿਚ ਸਾਰੇ ਭਾਰਤੀ ਲੋਕ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾ ਰਹੇ ਹਨ। ਇਸ ਵਕਤ ਹਰ ਕੋਈ ਆਪਣੇ ਆਪ ਵਿੱਚ ਰੁੱਝਿਆ ਹੋਇਆ ਹੈ। ਪਰ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਤਿਉਹਾਰ ਨੂੰ ਦੂਜਿਆਂ ਦੀ ਭਲਾਈ ਕਰਕੇ ਮਨਾਉਂਦੇ ਹਨ। ਇਸੇ ਤਹਿਤ ਅੱਜ ਬਲਾਕ ਮੋਹਾਲੀ ਦੇ ਸੇਵਾਦਾਰਾਂ ਵੱਲੋਂ ਚਾਰ ਅਤਿ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਬਲਾਕ ਜ਼ਿੰਮੇਵਾਰਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸਾਨੂੰ ਇਹੀ ਸਿੱਖਿਆ ਦਿੱਤੀ ਹੈ ਕਿ ਤੁਹਾਨੂੰ ਆਪਣਾ ਹਰ ਦਿਨ ਦੂਜਿਆਂ ਲਈ ਭਲਾਈ ਕਰਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਇਸ ਮੌਕੇ ਮਾਨਵਤਾ ਭਲਾਈ ਦੇ ਕੰਮ ਕਰਕੇ ਬਹੁਤ ਖ਼ੁਸ਼ੀ ਮਹਿਸੂਸ ਹੋਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ