Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਜ਼ਿਲ੍ਹਾ ਚੋਣ ਅਫਸਰ- ਕਮ- ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ ਹੇਠ ਐਸ.ਡੀ.ਐਮ ਪ੍ਰਮੋਦ ਸਿੰਗਲਾ ਨੇ ਸਬ ਡਵੀਜ਼ਨ ਵਿੱਚ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਤਹਿਤ ਅੱਜ ਲੱਗੇ ਸਪੈਸ਼ਲ ਕੈਂਪਾਂ ਦਾ ਜਾਇਜ਼ਾ ਲਿਆ। ਉਹਨਾਂ ਦੱਸਿਆ ਕਿ ਅਜਿਹੇ ਹੀ ਕੈਂਪ ਕੱਲ ਮਿਤੀ 10 ਨਵੰਬਰ ਦਿਨ ਐਤਵਾਰ ਨੂੰ ਵੀ ਲੱਗਣਗੇ ਅਤੇ ਇਸ ਤੋਂ ਬਾਅਦ 23 ਨਵੰਬਰ ਅਤੇ 24 ਨਵੰਬਰ ਨੂੰ ਵੀ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਉੱਤੇ ਸਪੈਸ਼ਲ ਕੈਂਪ ਲਗਾਏ ਜਾਣਗੇ।
Read Also : Fire Accident: ਲਹਿਰਾਗਾਗਾ ’ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
ਐਸਡੀਐਮ ਪ੍ਰਮੋਦ ਸਿੰਗਲਾ ਨੇ ਸੁਨਾਮ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 1 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ, ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। Sunam News
ਉਨ੍ਹਾਂ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਸ਼ਾਮਿਲ ਨਾਮ ਬਾਰੇ ਇਤਰਾਜ ਜਾਂ ਵੋਟ ਕਟਵਾਉਣ ਤੇ ਦਰੁਸਤੀ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ ਜਦਕਿ ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰਬਰ 8 ਭਰ ਕੇ ਬੂਥ ਲੈਵਲ ਅਧਿਕਾਰੀ ਜਾਂ ਸਹਾਇਕ ਚੋਣ ਰਜਿਸਟਰੇਸ਼ਨ ਅਫਸਰ ਦੇ ਦਫਤਰ ਜਾਂਵੋਟਰ ਹੈਲਪ ਲਾਈਨ ਐਪ ਜਾਂ ਐਨ.ਵੀ.ਐਸ.ਪੀ ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। Sunam News