ਲੱਖਾਂ ਦੀ ਗਿਣਤੀ ‘ਚ ਪਹੁੰਚੀ ਸਾਧ-ਸੰਗਤ
ਸਰਸਾ, ਸੱਚ ਕਹੂੰ ਨਿਊਜ਼। ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਡੇਰਾ ਸੱਚਾ ਸੌਦਾ ਦਾ ਰੂਹਾਨੀ ਸਥਾਪਨਾ ਦਿਵਸ ਅਤੇ ਜਾਮ-ਏ-ਇੰਸਾਂ ਦੀ ਵਰ੍ਹੇਗੰਢ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਅੱਜ ਇਸ ਪਵਿੱਤਰ ਦਿਹਾੜੇ ‘ਤੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸਾਧ-ਸੰਗਤ ਡੇਰਾ ਸੱਚਾ ਸੌਦਾ ਵਿਖੇ ਪਹੁੰਚੀ ਹੋਈ ਹੈ। ਇਸ ਦਿਹਾੜੇ ਨੂੰ ਮਨਾਉਣ ਲਈ ਡੇਰਾ ਸੱਚਾ ਸੌਦਾ ਦੇ ਜਿੰਮੇਵਾਰ ਸੇਵਾਦਾਰਾਂ ਦੁਆਰਾ ਪਹਿਲਾਂ ਹੀ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ ਪਰ ਲੱਖਾਂ ਦੀ ਗਿਣਤੀ ‘ਚ ਪਹੁੰਚੀ ਸਾਧ-ਸੰਗਤ ਅੱਗੇ ਸਾਰੇ ਪ੍ਰਬੰਧ ਛੋਟੇ ਪੈ ਗਏ।
ਪਵਿੱਤਰ ਰੂਹਾਨੀ ਸਥਾਪਨਾ ਦਿਵਸ ਮਨਾਉਣ ਲਈ ਕੱਲ੍ਹ ਸ਼ਾਮ ਤੇ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਸਾਧ-ਸੰਗਤ ਨੇ ਡੇਰਾ ਸੱਚਾ ਸੌਦਾ ਦਰਬਾਰ ‘ਚ ਪਹੁੰਚਣਾ ਸ਼ੁਰੂ ਕਰ ਦਿੱਤਾ ਸੀ। ਸਾਧ-ਸੰਗਤ ਦੁਆਰਾ ਇਸ ਪਵਿੱਤਰ ਦਿਹਾੜੇ ‘ਤੇ ਜਿੱਥੇ ਰਾਮ ਨਾਮ ਦਾ ਜਸ ਗਾਇਆ ਜਾਂਦਾ ਹੈ ਉੱਥੇ ਮਾਨਵਤਾ ਭਲਾਈ ਕਾਰਜਾਂ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਕੱਪੜੇ, ਖੂਨਦਾਨ, ਬੱਚਿਆਂ ਨੂੰ ਸਟੇਸ਼ਨਰੀ, ਖਿਡੌਣੇ, ਅਪੰਗਾਂ ਨੂੰ ਟਰਾਈਸਾਈਕਲ, ਗਰੀਬ ਪਰਿਵਾਰਾਂ ਦੀ ਲੜਕੀ ਦੀ ਸ਼ਾਦੀ ‘ਚ ਆਰਥਿਕ ਮਦਦ ਤੇ ਹੋਰ ਵੀ 134 ਮਾਨਵਤਾ ਭਲਾਈ ਦੇ ਕਾਰਜਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।
ਇਸ ਤੋਂ ਪਹਿਲਾਂ ਅੱਜ ਸਵੇਰੇ ਰੂਹਾਨੀ ਸਥਾਪਨਾ ਦਿਵਸ ਦੀ ਖੁਸ਼ੀ ‘ਚ ਜਨ ਕਲਿਆਣ ਪਰਮਾਰਥੀ ਕੈਂਪ ਲਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਡੇਰਾ ਸੱਚਾ ਸੌਦਾ ਦੇ ਜਿੰਮੇਵਾਰ ਸੇਵਾਦਾਰਾਂ ਅਤੇ ਡਾਕਟਰ ਸਾਹਿਬਾਨਾਂ ਨੇ ਪਵਿੱਤਰ ਨਾਅਰਾ ਲਾ ਕੇ ਕੀਤੀ। ਇਸ ਮੌਕੇ ਜਿੱਥੇ ਵੱਡੀ ਗਿਣਤੀ ‘ਚ ਡੇਰਾ ਸ਼ਰਧਾਲੂਆਂ ਨੇ ਖੂਨਦਾਨ ਕੀਤਾ ਉੱਥੇ ਵੱਖ-ਵੱਖ ਰੋਗਾਂ ਦੇ ਮਾਹਿਰਾਂ ਦੁਆਰਾ ਮਰੀਜਾਂ ਦੀ ਜਾਂਚ ਕੀਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।