ਦੂਜੇ ਦਿਨ ਵੀ ਕੋਰੋਨਾ ਦੇ 78 ਹਜ਼ਾਰ ਤੋਂ ਵੱਧ ਨਵੇਂ ਮਾਮਲੇ

Corona India

ਕੋਰੋਨਾ ਮਰੀਜ਼ਾਂ ਦੀ ਗਿਣਤੀ 35.21 ਲੱਖ ਤੋਂ ਪਾਰ

ਨਵੀਂ ਦਿੱਲੀ। ਦੇਸ਼ ‘ਚ ਲਗਾਤਾਰ ਦੂਜੇ ਦਿਨ ਵੀ ਕੋਰੋਨਾ ਦੇ 78 ਹਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 35.21 ਲੱਖ ਤੋਂ ਪਾਰ ਪਹੁੰਚ ਗਈ ਹੈ ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਠੀਕ ਹੋਣ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋਇਆ ਹੈ ਤੇ ਜਿਸ ਨਾਲ ਸਰਗਰਮ ਮਾਮਲੇ ਸਿਰਫ਼ 21.59 ਫੀਸਦੀ ਰਹਿ ਗਏ ਹਨ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸੋਮਵਾਰੀ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 78,512 ਨਵੇਂ ਮਾਮਲਿਆਂ ਦੇ ਨਾਲ ਕੋਰੋਨਾ ਦਾ ਅੰਕੜਾ 36,21,245 ਹੋ ਗਿਆ। ਇਸ ਮਿਆਦ ‘ਚ 60,867 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਦ ਵਾਲਿਆਂ ਦੀ ਗਿਣਤੀ 27,74,801 ਹੋ ਗਈ ਹੈ। ਠੀਕ ਹੋਣ ਵਾਲਿਆਂ ਦੇ ਮੁਕਾਬਲੇ ਕੋਰੋਨਾ ਦੇ ਨਵੇਂ ਮਾਮਲੇ ਜ਼ਿਆਦਾ ਹੋਣ ਨਾਲ ਸਰਗਰਮ ਮਾਮਲੇ 16,673 ਵਧ ਕੇ 7,81,975 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.