ਪੰਜਾਬੀ ਗਾਇਕਾਂ ’ਤੇ ਛਾਪੇਮਾਰੀ ਦਾ ਦੂਜਾ ਦਿਨ: ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰ ਰਿਕਾਰਡ ਚੈੱਕ ਕਰ ਰਹੀਆਂ ਹਨ ਇਨਕਮ ਟੈਕਸ ਦੀਆਂ ਟੀਮਾਂ

ਪੰਜਾਬੀ ਗਾਇਕਾਂ ’ਤੇ ਛਾਪੇਮਾਰੀ ਦਾ ਦੂਜਾ ਦਿਨ: ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰ ਰਿਕਾਰਡ ਚੈੱਕ ਕਰ ਰਹੀਆਂ ਹਨ ਇਨਕਮ ਟੈਕਸ ਦੀਆਂ ਟੀਮਾਂ

ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬੀ ਗਾਇਕ ਕੰਵਰ ਗਰੇਵਾਲ ਅਤੇ ਰਣਜੀਤ ਬਾਵਾ ਦੇ ਘਰਾਂ ’ਤੇ ਆਮਦਨ ਕਰ ਵਿਭਾਗ ਦੀ ਕਾਰਵਾਈ ਦੂਜੇ ਦਿਨ ਵੀ ਜਾਰੀ ਹੈ। ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਦੋਵੇਂ ਗਾਇਕਾਂ ਦੇ ਘਰ ਇੱਕੋ ਸਮੇਂ ਪਹੁੰਚੀਆਂ। ਖਾਸ ਗੱਲ ਇਹ ਹੈ ਕਿ ਇਹ ਦੋਵੇਂ ਗਾਇਕ ਕਿਸਾਨ ਅੰਦੋਲਨ ਦੌਰਾਨ ਕਾਫੀ ਸਰਗਰਮ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਦੀ ਟੀਮ ਸੋਮਵਾਰ ਸਵੇਰੇ ਮੋਹਾਲੀ ਦੇ ਸੈਕਟਰ 104 ਸਥਿਤ ਕੰਵਰ ਗਰੇਵਾਲ ਦੇ ਘਰ ਪਹੁੰਚੀ ਸੀ। ਸੀਆਰਪੀਐਫ ਦੇ ਜਵਾਨ ਵੀ ਟੀਮ ਦੇ ਨਾਲ ਸਨ। ਆਪਰੇਸ਼ਨ ਸ਼ੁਰੂ ਹੋਣ ਤੋਂ ਬਾਅਦ ਤੋਂ ਹੀ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਅਤੇ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ।

ਰਣਜੀਤ ਬਾਵਾ ਦੇ ਘਰ ਅਤੇ ਦਫਤਰ ’ਚ ਛਾਪੇਮਾਰੀ

ਇਨਕਮ ਟੈਕਸ ਵਿਭਾਗ ਦੀ ਟੀਮ ਸੋਮਵਾਰ ਤੋਂ ਰਣਜੀਤ ਬਾਵਾ ਦੇ ਬਟਾਲਾ ਸਥਿਤ ਘਰ, ਜੱਦੀ ਘਰ ਅਤੇ ਚੰਡੀਗੜ੍ਹ ਸਥਿਤ ਘਰ ਅਤੇ ਦਫਤਰ ’ਤੇ ਵੀ ਕਾਰਵਾਈ ਕਰ ਰਹੀ ਹੈ। ਇੱਥੇ ਵੀ ਵਿਭਾਗ ਵੱਲੋਂ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਰਿਕਾਰਡ ਜ਼ਬਤ ਕੀਤਾ ਜਾ ਰਿਹਾ ਹੈ।

ਨਜ਼ਦੀਕੀਆਂ ਦੇ ਘਰ ਵੀ ਪਹੁੰਚੀਆਂ ਟੀਮਾਂ

ਇਨਕਮ ਟੈਕਸ ਦੀਆਂ ਟੀਮਾਂ ਨੇ ਰਣਜੀਤ ਬਾਵਾ ਦੇ ਪੀਏ ਅਤੇ ਦੋਸਤ ਡਿਪਟੀ ਵੋਹਰਾ ਦੇ ਘਰ ਛਾਪਾ ਮਾਰਿਆ। ਜਾਣਕਾਰੀ ਅਨੁਸਾਰ ਰਣਜੀਤ ਬਾਵਾ ਦੇ ਪੈਸਿਆਂ ਦਾ ਸਾਰਾ ਰਿਕਾਰਡ ਕੇਵਲ ਡਿਪਟੀ ਵੋਹਰਾ ਹੀ ਰੱਖਦਾ ਹੈ। ਜਿਸ ਕਾਰਨ ਇਨਕਮ ਟੈਕਸ ਵਿਭਾਗ ਨੇ ਵੀ ਉਸਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਰਿਸ਼ਤੇਦਾਰਾਂ ਨੇ ਕਿਹਾ- ਬਦਨਾਮ ਕਰਨ ਦੀ ਕੋਸ਼ਿਸ਼

ਛਾਪੇਮਾਰੀ ਦੌਰਾਨ ਨਾ ਤਾਂ ਦੋਵਾਂ ਗਾਇਕਾਂ ਦਾ ਬਿਆਨ ਸਾਹਮਣੇ ਆਇਆ ਹੈ ਅਤੇ ਨਾ ਹੀ ਦੋਵਾਂ ਨਾਲ ਕੋਈ ਸੰਪਰਕ ਹੋਇਆ ਹੈ। ਇਸ ਦੌਰਾਨ ਦੋਵਾਂ ਦੇ ਕੁਝ ਕਰੀਬੀ ਰਿਸ਼ਤੇਦਾਰ ਸਾਹਮਣੇ ਆਏ ਹਨ, ਜਿਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ’ਤੇ ਗਾਇਕ ਕੰਵਰ ਗਰੇਵਾਲ ਅਤੇ ਰਣਜੀਤ ਬਾਵਾ ਨੂੰ ਬਦਨਾਮ ਕਰਨ ਦੇ ਦੋਸ਼ ਲਾਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ