Welfare: ਮਾਰਕਿਟ ’ਚ ਲੱਗੀ ਅੱਗ ਨੂੰ ਬੁਝਾਉਣ ’ਤੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦਾ ਕੀਤਾ ਸਨਮਾਨ

Welfare
Welfare: ਮਾਰਕਿਟ ’ਚ ਲੱਗੀ ਅੱਗ ਨੂੰ ਬੁਝਾਉਣ ’ਤੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦਾ ਕੀਤਾ ਸਨਮਾਨ

(ਭੂਸ਼ਨ ਸਿੰਗਲਾ) ਪਾਤੜਾਂ। ਸਥਾਨਕ ਸ਼ਹਿਰ ਵਿਖੇ ਲਗਭਗ ਦੋ ਮਹੀਨੇ ਪਹਿਲਾਂ ਅੱਗ ਲੱਗਣ ਨਾਲ ਪੂਰੀ ਤਰ੍ਹਾਂ ਨੁਕਸਾਨੀ ਕੌਹਰੀਆਂ ਵਾਲਿਆਂ ਦੀ ਹੱਟੀ ਜਿਸ ਵਿੱਚ ਅੱਗ ਬੁਝਾਉਣ ਲਈ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਵਿੰਗ ਦੇ ਸੇਵਾਦਾਰਾਂ ਨੇ ਆਪਣਾ ਬਹੁਮੁੱਲਾ ਯੋਗਦਾਨ ਪਾਇਆ ਸੀ। ਜਿਸ ਦੀ ਅੱਜ ਮੁੜ ਸ਼ੁੱਭ ਸ਼ੁਰੂਆਤ ਕੀਤੀ ਗਈ ਜਿਸ ਮੌਕੇ ਸ਼ੋਅ ਰੂਮ ਮਾਲਕਾਂ ਨੇ ਡੇਰਾ ਪ੍ਰੇਮੀਆਂ ਨੂੰ ਬੁਲਾ ਕੇ ਸਨਮਾਨਿਤ ਵੀ ਕੀਤਾ। (Welfare)

ਇਹ ਵੀ ਪੜ੍ਹੋ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਇਸ ਮੌਕੇ ਬੋਲਦਿਆਂ ਸਮਾਜ ਸੇਵਕ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਪੈਂਦ ਨੇ ਕਿਹਾ ਕਿ ਕਿਸੇ ਵੀ ਕੁਦਰਤੀ ਆਫ਼ਤ ਜਾਂ ਮੁਸੀਬਤ ਮੌਕੇ ਡੇਰਾ ਪ੍ਰੇਮੀ ਸਭ ਤੋਂ ਪਹਿਲਾਂ ਪੁੱਜ ਕੇ ਮਾਨਵਤਾ ਦਾ ਫ਼ਰਜ ਅਦਾ ਕਰਦੇ ਹਨ ਜਿਨ੍ਹਾਂ ਦੀ ਜਿੰਨੀ ਪ੍ਰਸੰਸਾ ਕੀਤੀ ਜਾਵੇ ਉਹ ਘੱਟ ਹੈ। ਇਸ ਮੌਕੇ ਉਨ੍ਹਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਅਗਵਾਈ ’ਚ ਸਾਧ-ਸੰਗਤ ਮਾਨਵਤਾ ਭਲਾਈ ਲਈ ਹਰ ਵੇਲੇ ਤਿਆਰ ਰਹਿੰਦੀ ਹੈ। ਇਸ ਮੌਕੇ ਅਗਰਵਾਲ ਸਭਾ ਦੇ ਪ੍ਰਧਾਨ ਸੋਨੀ ਜਲੂਰ ਅਤੇ ਹੋਰ ਪਤਵੰਤਿਆਂ ਨੇ ਡੇਰਾ ਪ੍ਰੇਮੀਆਂ ਦਾ ਸਮਾਜ ਸੇਵਾ ਲਈ ਸਨਮਾਨ ਕੀਤਾ। Welfare

LEAVE A REPLY

Please enter your comment!
Please enter your name here