ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਜਲਾਲਉਸਮਾ ਨੂੰ ਉਮੀਦਵਾਰ ਐਲਾਨਿਆ

Sach Kahoon Punjabi Desk Picture
Published On

ਸੱਚ ਕਹੂੰ ਨਿਊਜ਼
ਚੰਡੀਗੜ੍ਹ, 23 ਜਨਵਰੀ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਬਾਬਾ ਬਕਾਲਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਉਮੀਦਵਾਰ ਐਲਾਨਿਆ ਹੈ।

ਉਨ੍ਹਾਂ ਨਾਲ ਹੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ ਕੁੱਲ 95 ਵਿਧਾਨ ਸਭਾ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

 

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

About The Author

Related Posts